ਕੈਨੇਡਾ ਪੜਣ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

Rajneet Kaur
1 Min Read

ਨਿਊਜ਼ ਡੈਸਕ: ਪੰਜਾਬ ਤੋਂ ਕੈਨੇਡਾ ਗਏ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਨੌਜਵਾਨ ਦੀ ਪਹਿਚਾਣ ਗੁਰਜਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਮੁਹਾਲੀ ਜ਼ਿਲ੍ਹੇ ਦੇ ਪਿੰਡ ਬਨਮਾਜਰਾ (ਵਾਸੀ ਸ਼ੰਭੂ ਕਲਾਂ) ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਅਨੁਸਾਰ ਗੁਰਜਿੰਦਰ ਸਿੰਘ  6 ਅਕਤੂਬਰ ਨੂੰ ਕਾਲਜ ਤੋਂ ਬਰੈਂਪਟਨ ਪਰਤਦੇ ਸਮੇਂ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਸੀ। 23 ਅਕਤੂਬਰ ਨੂੰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਹ ਪਿਛਲੇ ਸਾਲ ਕੈਨੇਡਾ ਪੜ੍ਹਨ ਗਿਆ ਸੀ।

ਮ੍ਰਿਤਕ ਗੁਰਜਿੰਦਰ ਸਿੰਘ ਦੇ ਪਿਤਾ ਨੇ ਦਸਿਆ ਕਿ ਗੁਰਜਿੰਦਰ ਸਿੰਘ ਨੂੰ ਪਿਛਲੇ ਸਾਲ ਅਗਸਤ ਵਿੱਚ ਰੀਅਲ ਅਸਟੇਟ ਤੋਂ ਕਰਜ਼ਾ ਚੁੱਕ ਕੇ ਕੈਨੇਡਾ ਭੇਜਿਆ ਸੀ। ਗੁਰਜਿੰਦਰ ਸਿੰਘ ਬਰੈਂਪਟਨ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਕਾਰ ‘ਚ ਕਾਲਜ ਤੋਂ ਵਾਪਸ ਆਉਂਦੇ ਸਮੇਂ ਖਾੜੀ ਰੋਡ ‘ਤੇ ਇਕ ਤੇਜ਼ ਰਫਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ।ਇਸ ਸੜਕ ਹਾਦਸੇ ਵਿੱਚ ਗੁਰਜਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਬਾਅਦ ‘ਚ ਉਸ ਦੀ ਮੌਤ ਹੋ ਗਈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment