ਅੰਮ੍ਰਿਤਸਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਸਕੂਲ ਦੇ ਬਾਹਰ ਵਧਾਈ ਸੁਰੱਖਿਆ

Rajneet Kaur
1 Min Read

ਅੰਮ੍ਰਿਤਸਰ: ਅੰਮ੍ਰਿਤਸਰ ਦੇ ਲਾਰੈਂਸ ਰੋਡ ‘ਤੇ ਡੀਏਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਕੂਲ ਦੇ  ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਕੁਝ ਸ਼ਰਾਰਤੀ ਅਨਸਰਾਂ ਨੇ ਸਕੂਲ ਨੂੰ ਉਡਾਉਣ ਅਤੇ ਗੋਲੀਆਂ ਚਲਾਉਣ ਦੀ ਧਮਕੀ ਦਿੱਤੀ ਹੈ।

ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ  ਮੈਸੇਜ ਕਿਸੇ ਸ਼ਰਾਰਤੀ ਅਨਸਰ ਵੱਲੋਂ ਵਾਇਰਲ ਕਰ ਦਿੱਤਾ ਗਿਆ ਹੈ। ਬੁੱਧਵਾਰ ਰਾਤ ਨੂੰ ਅਚਾਨਕ ਡੀਏਵੀ ਪਬਲਿਕ ਸਕੂਲ ਨੂੰ ਬੰਬ ਦੀ ਧਮਕੀ ਦਾ ਸੰਦੇਸ਼ ਇੰਟਰਨੈੱਟ ਮੀਡੀਆ ‘ਤੇ ਫੈਲ ਗਿਆ। ਸੰਦੇਸ਼ ਵਿੱਚ ਲਿਖਿਆ ਹੈ ਕਿ 8 ਸਤੰਬਰ ਨੂੰ ਸਕੂਲ ਨੂੰ ਉਡਾ ਦਿੱਤਾ ਜਾਵੇਗਾ। ਪੁਲਿਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਧਮਕੀ ਭਰਿਆ ਸੰਦੇਸ਼ ਕਿਸ ਮੋਬਾਈਲ ਤੋਂ ਅਤੇ ਕਿਸ ਦੇ ਜ਼ਰੀਏ ਵਾਇਰਲ ਹੋਇਆ ਹੈ।

ਅੰਮ੍ਰਿਤਸਰ ਦੇ ਸੰਸਦ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment