ਰਾਜਪੁਰਾ ਦੇ ਸੀਨੀਅਰ ਪੱਤਰਕਾਰ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਸਾਬਕਾ ਕਾਂਗਰਸੀ ਵਿਧਾਇਕ ਦਾ ਨਾਂ ਆਇਆ ਸਾਹਮਣੇ

Rajneet Kaur
2 Min Read

ਰਾਜਪੁਰਾ:  ਰਾਜਪੁਰਾ ਦੇ ਪੱਤਰਕਾਰ ਰਮੇਸ਼ ਸ਼ਰਮਾ ਨੇ ਜ਼ਹਿਰੀਲਾ ਚੀਜ਼  ਖਾ ਕੇ ਖ਼ੁਦਕੁਸ਼ੀ ਕਰ ਲਈ ਹੈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਪੋਸਟ ਰਾਹੀਂ ਪੱਤਰਕਾਰ ਰਮੇਸ਼ ਸ਼ਰਮਾ ਨੇ ਕਾਂਗਰਸ ਦੇ ਇਕ ਸਾਬਕਾ ਵਿਧਾਇਕ ਅਤੇ ਉਸ ਦੇ ਪੁੱਤਰ ’ਤੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਮ੍ਰਿਤਕ ਦੀ ਲਾਸ਼ ਕੋਲੋਂ ਇੱਕ ਸੁਸਾਇਡ ਨੋਟ ਵੀ ਬਰਾਮਦ ਕੀਤਾ ਗਿਆ ਹੈ। ਸੁਸਾਈਡ ਨੋਟ ਵਿਚ ਉਸ ਵਲੋਂ ਕੁੱਝ ਪੱਤਰਕਾਰਾਂ ਅਤੇ ਵਕੀਲਾਂ ਦੇ ਨਾਮ ਵੀ ਲਿਖੇ ਗਏ ਹਨ।  ਪੁਲਿਸ ਨੇ ਸੁਸਾਇਡ ਨੋਟ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਪੱਤਰਕਾਰ ਰਮੇਸ਼ ਕੁਮਾਰ ਨੇ  ਸ਼ਿਵਾਜੀ ਪਾਰਕ ਵਿੱਚ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ। ਪੱਤਰਕਾਰ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਬਣਾ ਕੇ ਸਾਬਕਾ ਕਾਂਗਰਸੀ ਵਿਧਾਇਕ ‘ਤੇ ਦੋਸ਼ ਵੀ ਲਾਏ ਗਏ ਹਨ। ਰਮੇਸ਼ ਕੁਮਾਰ ਨੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ‘ਤੇ ਦੋਸ਼ ਲਗਾਇਆ ਕਿ ਕੰਬੋਜ ਨੇ ਉਸ ਦੀ ਦੁਕਾਨ ‘ਤੇ ਕਬਜ਼ਾ ਕਰਵਾ ਕੇ ਉਸ ਨੂੰ ਬੇਰੁਜ਼ਗਾਰ ਕਰ ਦਿੱਤਾ ਸੀ ਅਤੇ ਉਸਦੇ ਮੁੰਡੇ ਮਿਲਟੀ ਕੰਬੋਜ ਨੇ ਉਸਦਾ ਢਾਬਾ ਵੀ ਬੰਦ ਕਰ ਦਿੱਤਾ ਸੀ, ਜਿਸਦੇ ਉਹ 30 ਹਜ਼ਾਰ ਮਹੀਨਾ ਨਹੀਂ ਦੇ ਸਕਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment