ਦੇਸ਼ ਵਾਸੀਆਂ ਨੂੰ ਝਟਕਾ! 1 ਨਵੰਬਰ ਤੋਂ ਹੋਏ ਵੱਡੇ ਬਦਲਾਅ

Rajneet Kaur
2 Min Read

ਨਿਊਜ਼ ਡੈਸਕ: 1 ਨਵੰਬਰ ਦੀ ਤਰੀਕ ਨਾਲ ਨਵਾਂ ਮਹੀਨਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਕਈ ਮਹੱਤਵਪੂਰਨ ਬਦਲਾਅ ਵੀ ਹੋਏ ਹਨ। ਇਨ੍ਹਾਂ ਤਬਦੀਲੀਆਂ ਨਾਲ ਲੋਕਾਂ ਦੀਆਂ ਜੇਬਾਂ ‘ਤੇ ਵੀ ਅਸਰ ਪੈਣ ਵਾਲਾ ਹੈ ਅਤੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਵੀ ਪ੍ਰਭਾਵਿਤ ਹੋਵੇਗੀ। ਨਵੰਬਰ ਦੀ ਸ਼ੁਰੂਆਤ ਨਾਲ ਹੀ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਧ ਗਈਆਂ ਹਨ। ਹੁਣ ਇਨ੍ਹਾਂ ਦੀ ਕੀਮਤ ਵਧ ਕੇ 101.50 ਰੁਪਏ ਹੋ ਗਈ ਹੈ। ਨਵੀਆਂ ਦਰਾਂ 1 ਨਵੰਬਰ 2023 ਤੋਂ ਲਾਗੂ ਹੋ ਗਈਆਂ ਹਨ। ਇਸ ਦੇ ਨਾਲ ਹੀ ਹੁਣ ਰਾਜਧਾਨੀ ਦਿੱਲੀ ਵਿੱਚ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 1833 ਰੁਪਏ ਹੋ ਗਈ ਹੈ।ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਸਰਕਾਰ ਨੇ ਦੇਸ਼ ‘ਚ ਪੈਦਾ ਹੋਣ ਵਾਲੇ ਕੱਚੇ ਤੇਲ ‘ਤੇ ਵਿੰਡਫਾਲ ਪ੍ਰੋਫਿਟ ਟੈਕਸ ਵਧਾ ਦਿੱਤਾ ਹੈ ਜਦਕਿ ਡੀਜ਼ਲ ਦੀ ਬਰਾਮਦ ‘ਤੇ ਟੈਕਸ ਘਟਾ ਦਿੱਤਾ ਹੈ। ਸਪੈਸ਼ਲ ਐਡੀਸ਼ਨਲ ਐਕਸਾਈਜ਼ ਡਿਊਟੀ ਜਾਂ SAED ਦੇ ਰੂਪ ‘ਚ ਘਰੇਲੂ ਪੱਧਰ ‘ਤੇ ਪੈਦਾ ਹੋਣ ਵਾਲੇ ਕੱਚੇ ਤੇਲ ‘ਤੇ ਲਗਾਇਆ ਗਿਆ ਟੈਕਸ 9,050 ਰੁਪਏ ਪ੍ਰਤੀ ਟਨ ਤੋਂ ਵਧਾ ਕੇ 9,800 ਰੁਪਏ ਪ੍ਰਤੀ ਟਨ ਕਰ ਦਿੱਤਾ ਗਿਆ ਹੈ। ਡੀਜ਼ਲ ਦੇ ਨਿਰਯਾਤ ‘ਤੇ SAED ਨੂੰ 4 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 2 ਰੁਪਏ ਪ੍ਰਤੀ ਲੀਟਰ ਅਤੇ ਹਵਾਬਾਜ਼ੀ ਬਾਲਣ (ATF) ‘ਤੇ ਇਸ ਨੂੰ 1 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਗਿਆ ਹੈ। ਪੈਟਰੋਲ ਦੀ ਬਰਾਮਦ ‘ਤੇ SAED ਪਹਿਲਾਂ ਹੀ ਜ਼ੀਰੋ ਹੈ। ਨਵੀਆਂ ਦਰਾਂ 1 ਨਵੰਬਰ ਤੋਂ ਲਾਗੂ ਹੋਣਗੀਆਂ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment