ਸ੍ਰੀ ਨਨਕਾਣਾ ਸਾਹਿਬ ਗੁਰਦੁਆਰਾ ‘ਤੇ ਪਥਰਾਅ ਤੋਂ ਬਾਅਦ ਸਿੱਖ ਵਿਅਕਤੀ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ!

TeamGlobalPunjab
1 Min Read

ਪੇਸ਼ਾਵਰ : ਗੁਆਂਢੀ ਮੁਲਕ ਪਾਕਿਸਤਾਨ ਅੰਦਰ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਪਥਰਾਅ ਦਾ ਮਾਮਲਾ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਰਿਹਾ ਕਿ ਹੁਣ ਇੱਕ ਹੋਰ ਵੱਡਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਪੇਸ਼ਾਵਰ ‘ਚ ਇੱਕ ਸਿੱਖ ਵਿਅਕਤੀ ਦੀ ਗੋਲੀਆਂ ਮਾਰ ਕੇ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਦਾ ਭਰਾ ਪੇਸ਼ੇ ਵਜੋਂ ਪੱਤਰਕਾਰ ਹੈ।

ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਪੁਸ਼ਟੀ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਅਜੇ ਤਾਂ ਸ੍ਰੀ ਨਨਕਾਣਾ ਸਾਹਿਬ ਦਾ ਮਾਮਲਾ ਵੀ ਸ਼ਾਤ ਨਹੀਂ ਸੀ ਹੋਇਆ ਕਿ ਹੁਣ ਸਿੱਖ ਐਂਕਰ ਹਰਮੀਤ ਸਿੰਘ ਦੇ ਭਰਾ ਰਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ।

ਰਵਿੰਦਰ ਸਿੰਘ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਰਵਿੰਦਰ ਸਿੰਘ ਮਲੇਸ਼ੀਆ ਵਿੱਚ ਰਹਿੰਦਾ ਸੀ ਅਤੇ ਉਹ ਉੱਥੇ ਬਿਜ਼ਨਸਮੈਨ ਦੱਸਿਆ ਜਾ ਰਿਹਾ ਹੈ ਅਤੇ ਇਹ ਫਰਵਰੀ ਮਹੀਨੇ ਵਿੱਚ ਆਪਣਾ ਵਿਆਹ ਕਰਵਾਉਣ ਲਈ ਇੱਥੇ ਵਾਪਸ ਆਇਆ ਸੀ।

Share This Article
Leave a Comment