ਸਿੱਖ ਨੌਜਵਾਨ ਨੇ ਕੈਨੇਡਾ ‘ਚ ਰਚਿਆ ਇਤਿਹਾਸ, 16 ਸਾਲ ਦੀ ਉਮਰ ‘ਚ ਬਣਿਆ ਪਾਇਲਟ

Rajneet Kaur
2 Min Read

ਓਟਾਵਾ :  ਕੈਨੇਡੀਅਨ ਸਿਟੀਜ਼ਨ, ਪੰਜਾਬ ਦੇ ਜਲੰਧਰ ਜ਼ਿਲ੍ਹੇ ਨਾਲ ਸੰਬਧਿਤ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਨੇ 16 ਸਾਲਾਂ ਦੀ ਉਮਰ ‘ਚ ਸੋਲੋ ਪਾਇਲਟ ਬਣਕੇ ਕੈਨੇਡਾ ਦੇ ਇਤਿਹਾਸ ‘ਚ ਗੌਰਵਮਈ ਪੰਨਾ ਸ਼ਾਮਲ ਕਰਦਿਆਂ ਸਿੱਖ ਕੌਮ ਦਾ ਮਾਣ ਹੋਰ ਵੀ ਵਧਾ ਦਿੱਤਾ ਹੈ।16 ਸਾਲ ਦੀ ਉਮਰ ‘ਚ ਕੈਨੇਡਾ ‘ਚ ਡਰਾਈਵਿੰਗ ਲਾਇਸੈਂਸ ਨਹੀਂ ਮਿਲਦਾ ਪਰ ਜਪਗੋਬਿੰਦ ਨੇ ਸੋਲੋ ਪਾਇਲਟ ਦਾ ਲਾਇਸੈਂਸ ਹਾਸਲ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ। ਜਪਗੋਬਿੰਦ ਦੀ ਪ੍ਰਾਪਤੀ ਨਾਲ ਪੰਜਾਬੀ ਮੂਲ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਜਪਗੋਬਿੰਦ ਸਿੰਘ ਨੇ ਕਈ ਸਾਲਾਂ ਦੀ ਕਰੜੀ ਮਿਹਨਤ ਤੋਂ ਬਾਅਦ ਇਹ ਕਾਮਯਾਬੀ ਹਾਸਲ ਕੀਤੀ ਹੈ। ਜਪਗੋਬਿੰਦ ਨੇ ਪਾਇਲਟ ਬਨਣ ਦੀ ਤਿਆਰੀ ਬੀਸੀ ਤੋਂ ਸ਼ੁਰੂ ਕੀਤੀ। ਐਲਬਰਟਾ ਅਤੇ ਅੋਂਟੈਰੀਓ ਵਿੱਚ ਸਿਖਲਾਈ ਉਪਰੰਤ ਆਖਰੀ ਟਰੇਨਿੰਗ ਕਿਊਬਿਕ ਵਿੱਚ ਪੂਰੀ ਕੀਤੀ ਹੈ।

ਜਪਗੋਬਿੰਦ ਸਿੰਘ ਮੂਲ ਰੂਪ ਵਿੱਚ ਇੱਕ ਪੰਜਾਬੀ ਹੈ ਪਰ ਉਸ ਨੇ ਆਪਣੀ ਸਕੂਲੀ ਪੜ੍ਹਾਈ ਕੈਨੇਡਾ ਤੋਂ ਕੀਤੀ ਹੈ। ਉਸ ਨੇ ਰੋਬੋਟਿਕਸ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਮੈਥੇਮੈਟਿਕਸ, ਸੰਗੀਤ, ਇਤਿਹਾਸ ਅਤੇ ਸਾਇੰਸ ਮੁਕਾਬਲਿਆਂ ਦੇ ਨਾਲ-ਨਾਲ ਜਪਗੋਬਿੰਦ ਨੇ ਰੋਬੋਟਿਕਸ ਮੁਕਾਬਲਿਆਂ ਵਿੱਚ ਵੀ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਹਾਲ ਹੀ ਵਿੱਚ ਇੰਟਰਨੈਸ਼ਨਲ ਅਵਾਰਡ ਡਿਊਕ ਆੱਫ ਐਡਿਨਬਰਗ ਕਾਂਸੀ ਅਤੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ ਹੈ। ਖਾਲਸਾ ਸਕੂਲ ਸਿਰੀਹ ਦੇ ਵਿਦਿਆਰਥੀ ਜਪਗੋਬਿੰਦ ਸਿੰਘ ਨੂੰ ਕੈਨੇਡਾ ਦੀ ਰਾਜਧਾਨੀ ਦੀਆਂ ਯੂਨੀਵਰਸਿਟੀਆਂ ਵੱਲੋਂ ਸਪੇਸ ਇੰਜਨੀਅਰਿੰਗ ਲਈ ਵਜ਼ੀਫ਼ਾ ਵੀ ਦਿੱਤਾ ਗਿਆ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment