ਤੁਰਕੀ ‘ਚ ਆਇਆ ਜ਼ਬਰਦਸਤ ਭੁਚਾਲ , ਭਾਰਤ ਕਰੇਗਾ ਤੁਰਕੀ ਦੀ ਮਦਦ

Rajneet Kaur
2 Min Read

ਨਵੀਂ ਦਿੱਲੀ : ਤੁਰਕੀ ਦੇ ਵਿੱਚ ਆਏ ਭਿਆਨਕ ਭੂਚਾਲ ਦੇ ਨਾਲ ਉੱਥੋਂ ਦੇ ਲੋਕਾਂ ਦੇ ਹੋਏ ਜਾਨ-ਮਾਲ ਦੇ ਨੁਕਸਾਨ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ।

ਤੁਰਕੀ ਅਤੇ ਸੀਰੀਆ ‘ਚ ਸੋਮਵਾਰ ਨੂੰ 7.8 ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਇੰਨੀ ਜ਼ਬਰਦਸਤ ਸੀ ਕਿ ਕਈ ਇਮਾਰਤਾਂ ਧਸ ਗਈਆਂ। ਜਿਸ ਵਿੱਚ ਹੁਣ ਤੱਕ 521 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੌਰਾਨ ਭਾਰਤ ਸਰਕਾਰ ਤੁਰਕੀ ਦੀ ਮਦਦ ਲਈ NDRF ਅਤੇ ਮੈਡੀਕਲ ਟੀਮਾਂ ਵੀ ਭੇਜੇਗੀ।

ਟਵੀਟ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਤੁਰਕੀ ਦੇ ਵਿੱਚ ਆਏ ਭੂਚਾਲ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ਤੋਂ ਮੈਂ ਬੇਹੱਦ ਦੁਖੀ ਹਾਂ।ਮੈਂ ਇਸ ਸਮੇਂ ਦੁਖੀ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।ਉਨ੍ਹਾਂ ਨੇ ਕਿਹਾ ਕਿ ਭਾਰਤ ਤੁਰਕੀ ਦੇ ਲੋਕਾਂ ਨਾਲ ਇਕਜੁਟਤਾ ਨਾਲ ਖੜ੍ਹਾ ਹੈ ਅਤੇ ਇਸ ਤ੍ਰਾਸਦੀ ਨਾਲ ਨਜਿੱਠਣ ਦੇ ਲਈ ਹਰ ਸੰਭਵ ਮਦਦ ਕਰਨ ਦੇ ਲਈ ਤਿਆਰ ਹੈ।

ਪੀਐਮਓ ਨੇ ਦੱਸਿਆ ਕਿ ਜ਼ਰੂਰੀ ਦਵਾਈਆਂ ਦੇ ਨਾਲ-ਨਾਲ ਸਿਖਲਾਈ ਪ੍ਰਾਪਤ ਡਾਕਟਰਾਂ ਅਤੇ ਪੈਰਾਮੈਡਿਕਸ ਨਾਲ ਮੈਡੀਕਲ ਟੀਮਾਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ। ਰਾਹਤ ਸਮੱਗਰੀ ਤੁਰਕੀ ਸਰਕਾਰ ਅਤੇ ਅੰਕਾਰਾ ਵਿੱਚ ਭਾਰਤੀ ਦੂਤਾਵਾਸ ਅਤੇ ਇਸਤਾਂਬੁਲ ਵਿੱਚ ਕੌਂਸਲੇਟ ਜਨਰਲ ਨਾਲ ਤਾਲਮੇਲ ਕਰਕੇ ਭੇਜੀ ਜਾਵੇਗੀ।

 

Share This Article
Leave a Comment