ਅੰਮ੍ਰਿਤਸਰ: ਅੰਮ੍ਰਿਤਸਰ ‘ਚ ਜ਼ਹਿਲੀ ਚੀਜ਼ ਨਿਗਲਣ ਵਾਲੇ ਵਿਦਿਆਰਥੀ ਦੀ ਮੌਤ ਹੋ ਗਈ ਹੈ। ਬੀਤੇ ਦਿਨੀਂ 7ਵੀਂ ਕਲਾਸ ਦੇ ਇਕ ਵਿਦਿਆਰਥੀ ਨੇ ਸਕੂਲ ਵਿਚ ਹੀ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ ਤੇ ਉਸ ਨੂੰ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ । ਮ੍ਰਿਤਕ ਦੀ ਪਹਿਚਾਣ ਅਨੁਰਾਗ ਵਜੋਂ ਹੋਈ ਹੈ। ਅਨੁਰਾਗ ਸੱਤਵੀਂ ਕਲਾਸ ਦਾ ਵਿਦਿਆਰਥੀ ਸੀ।
ਜਾਣਕਾਰੀ ਅਨੁਸਾਰ ਉਸ ਨੇ ਬੀਤੀ ਦਿਨੀ ਸਕੂਲ ‘ਚ ਜ਼ਹਿਰ ਨਿਗਲ ਲਿਆ ਸੀ। ਅਨੁਰਾਗ ਬੀਤੀ ਰਾਤ ਤੋਂ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਅੱਜ ਅਨੁਰਾਗ ਦਾ ਪੋਸਟਮਾਰਟਮ ਕੀਤਾ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਬੱਚਾ ਕੱਲ੍ਹ ਸਕੂਲ ਗਿਆ ਸੀ ਅਤੇ ਸਕੂਲ ਜਾਣ ਤੋਂ ਡੇਢ ਘੰਟੇ ਬਾਅਦ ਉਸ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਬੱਚੇ ਦੇ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।ਫਿਲਹਾਲ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.