ਕਾਬੁਲ ‘ਚ ਮਿੰਨੀ ਬੱਸ ‘ਚ ਭਿਆਨਕ ਧਮਾਕਾ, 7 ਲੋਕਾਂ ਦੀ ਮੌਤ, ਕਈ ਜ਼ਖਮੀ

Rajneet Kaur
1 Min Read

ਨਿਊਜ਼ ਡੈਸਕ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸ਼ੀਆ ਬਹੁਲ ਖੇਤਰ ‘ਚ ਇਕ ਮਿੰਨੀ ਬੱਸ ‘ਚ ਹੋਏ ਧਮਾਕੇ ‘ਚ ਘੱਟੋ-ਘੱਟ 7 ਲੋਕਾਂ ਦੀ ਮੌਤਅਤੇ  20  ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ  ਇਹ ਜਾਣਕਾਰੀ ਦਿੱਤੀ ਹੈ।

ਇਸ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਵੀ ਧਮਾਕਾ ਹੋਇਆ ਸੀ। ਪੁਲਿਸ ਬੁਲਾਰੇ ਖਾਲਿਦ ਜ਼ਦਰਾਨ ਨੇ ਦੱਸਿਆ ਕਿ ਧਮਾਕਾ ਸ਼ਹਿਰ ਦੇ ਪੱਛਮੀ ਹਿੱਸੇ ‘ਚ ਦਸ਼ਤੀ ਬਰਚੀ ਇਲਾਕੇ ‘ਚ ਹੋਇਆ। ਜ਼ਦਰਾਨ ਨੇ ਕਿਹਾ ਕਿ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਿਲਹਾਲ ਅਜੇ ਤੱਕ ਕਿਸੇ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਪਰ ਇਸਲਾਮਿਕ ਸਟੇਟ ਸਮੂਹ ਨਾਲ ਜੁੜੇ ਸੰਗਠਨਾਂ ਨੇ ਪਿਛਲੇ ਸਮੇਂ ਵਿੱਚ ਖੇਤਰ ਵਿੱਚ ਸ਼ੀਆ ਸਕੂਲਾਂ, ਹਸਪਤਾਲਾਂ ਅਤੇ ਮਸਜਿਦਾਂ ਨੂੰ ਨਿਸ਼ਾਨਾ ਬਣਾਇਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment