ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਬੱਲਮਗੜ੍ਹ ਰੋਡ ਤੇ ਅੱਜ ਦੇਰ ਸ਼ਾਮ ਝੁੱਗੀਆਂ ਦੇ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਕਾਰਨ ਕਰੀਬ ਦਸ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ।ਗਨੀਮਤ ਰਹੀ ਕਿ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਬਚਾਅ ਰਿਹਾ ਪਰ ਮਾਲੀ ਨੁਕਸਾਨ ਕਾਫੀ ਹੋ ਗਿਆ। ਝੁੱਗੀਆਂ ਦੇ ਵਿੱਚ ਰਹਿ ਰਹੇ ਲੋਕਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਦੇਰ ਸ਼ਾਮ ਅਚਾਨਕ ਇੱਕ ਝੁੱਗੀ ਦੇ ਵਿੱਚ ਅੱਗ ਲੱਗੀ ਤਾਂ ਇਸ ਦੇ ਨਾਲ ਨਾਲ ਦੂਸਰੀਆਂ ਝੁੱਗੀਆਂ ਵੀ ਅੱਗ ਦੀ ਲਪੇਟ ‘ਚ ਆ ਗਈਆਂ। ਝੁੱਗੀਆਂ ਦੇ ਵਿੱਚ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ।
ਦੱਸ ਦਈਏ ਕਿ ਇੱਕ ਕੁੜੀ ਦਾ ਵਿਆਹ ਰੱਖਿਆ ਹੋਇਆ ਸੀ। ਦੋ ਮਹੀਨਿਆਂ ਬਾਅਦ ਕੁੜੀ ਦਾ ਵਿਆਹ ਸੀ ਤੇ ਉਸ ਨੂੰ ਦੇਣ ਦੇ ਲਈ ਰੱਖਿਆ ਸਮਾਨ ਵੀ ਇਸ ਅੱਗ ਦੀ ਲਪੇਟ ‘ਚ ਆ ਗਿਆ। ਉਥੇ ਹੀ ਜਦ ਅੱਗ ਲੱਗਣ ਦਾ ਪਤਾ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਲੱਗਿਆ ਤਾਂ ਉਹਨਾਂ ਨੇ ਮੌਕੇ ਉੱਤੇ ਪਹੁੰਚ ਕੇ ਅੱਗ ਤੇ ਕਾਬੂ ਪਾ ਲਿਆ। ਫਿਲਹਾਲ ਅੱਗ ਲੱਗਣ ਦਾ ਕਾਰਨ ਪਤਾ ਨਹੀਂ ਲੱਗਿਆ। ਦੱਸਿਆ ਜਾ ਰਿਹਾ ਕਿ ਇਹ ਅੱਗ ਸ਼ੌਟ ਸਰਕਟ ਦੇ ਕਾਰਨ ਹੋਈ ਹੈ। ਫਿਲਹਾਲ ਪੁਲਿਸ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।