ਹਰਿਆਣਾ: ਹਰਿਆਣਾ ਦੇ ਫਤਿਹਾਬਾਦ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ‘ਚ ਭਿਆਨਕ ਅੱ.ਗ ਲੱਗ ਗਈ। ਇਸ ਦੌਰਾਨ ਡਰਾਈਵਰ ਨੇ ਸਿਆਣਪ ਦਿਖਾਉਂਦੇ ਹੋਏ ਬੱਸ ਨੂੰ ਸਮੇਂ ਸਿਰ ਸਵਾਰੀਆਂ ਨੂੰ ਉਤਾਰਨ ਲਈ ਸੜਕ ਕਿਨਾਰੇ ਹੀ ਰੋਕ ਲਿਆ। ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ ਹੈ। ਸੂਚਨਾ ਮਿਲਣ ਦੇ ਬਾਅਦ ਪੁਲਿਸ ਟੀਮ ਅਤੇ ਫਤਿਹਾਬਾਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱ.ਗ ‘ਤੇ ਕਾਬੂ ਪਾ ਲਿਆ ਹੈ। ਹਾਲਾਂਕਿ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਬੱਸ ਵਿੱਚ ਕਰੀਬ 61 ਯਾਤਰੀ ਸਵਾਰ ਸਨ।
ਜਾਣਕਾਰੀ ਅਨੁਸਾਰ ਹਿਸਾਰ ਤੋਂ ਇਕ ਨਿੱਜੀ ਬੱਸ ਸ਼ਰਧਾਲੂਆਂ ਨੂੰ ਲੈ ਕੇ ਸਿਰਸਾ ਦੇ ਸਿਕੰਦਰਪੁਰ ਸਥਿਤ ਡੇਰਾ ਰਾਧਾ ਸੁਆਮੀ ਜਾ ਰਹੀ ਸੀ। ਪਰ ਜਦੋਂ ਇਹ ਫਤਿਹਾਬਾਦ ਨੇੜੇ ਪਹੁੰਚੀ ਤਾਂ ਅਚਾਨਕ ਬੱਸ ਦੇ ਪਿਛਲੇ ਟਾਇਰ ਨੂੰ ਅੱਗ ਲੱਗ ਗਈ। ਬੱਸ ਵਿੱਚ ਮੌਜੂਦ ਕਿਸੇ ਵੀ ਸਵਾਰੀ ਜਾਂ ਡਰਾਈਵਰ ਨੂੰ ਇਸ ਬਾਰੇ ਪਤਾ ਨਹੀਂ ਲੱਗਾ। ਕੁਝ ਸਮੇਂ ਬਾਅਦ ਆਸਪਾਸ ਤੋਂ ਲੰਘ ਰਹੇ ਵਾਹਨਾਂ ਵਿੱਚ ਸਵਾਰ ਲੋਕਾਂ ਨੇ ਰੌਲਾ ਪਾਇਆ ਅਤੇ ਬੱਸ ਚਾਲਕ ਨੂੰ ਇਸ ਦੀ ਸੂਚਨਾ ਦਿੱਤੀ।
ਇਸ ਦੌਰਾਨ ਡਰਾਈਵਰ ਨੇ ਤੁਰੰਤ ਬੱਸ ਰੋਕ ਦਿੱਤੀ ਅਤੇ ਸਾਰੀਆਂ ਸਵਾਰੀਆਂ ਨੂੰ ਹੇਠਾਂ ਉਤਰਨ ਲਈ ਕਿਹਾ। ਜਿਵੇਂ ਹੀ ਸਵਾਰੀਆਂ ਹੇਠਾਂ ਉਤਰੀਆਂ ਤਾਂ ਬੱਸ ਨੂੰ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ‘ਤੇ ਕਾਬੂ ਪਾਇਆ। ਸਮੇਂ ਸਿਰ ਅੱਗ ‘ਤੇ ਕਾਬੂ ਪਾਉਣ ਕਾਰਨ ਲੋਕਾਂ ਦੀ ਜਾਨ ਬਚ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।