ਅੰਮ੍ਰਿਤਸਰ : ਅੰਮ੍ਰਿਤਸਰ ਦੇ ਰਾਮ ਬਾਗ ਇਲਾਕੇ ਵਿੱਚ ਬਾਂਸ ਅਤੇ ਬਾਂਸ ਦੀਆਂ ਪੌੜੀਆਂ ਦੀ ਮਾਰਕਿਟ ਵਿੱਚ ਭਿਆਨਕ ਅੱਗ ਲੱਗ ਗਈ ਹੈ।ਇਸ ਭਿਆਨਕ ਅੱਗ ਨੇ ਛੇ-ਸੱਤ ਦੁਕਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਇਨ੍ਹਾਂ ਦੁਕਾਨਾਂ ’ਚ ਪਿਆ ਸਮਾਨ ਸੜ੍ਹ ਕੇ ਸੁਆਹ ਹੋ ਗਿਆ ਹੈ। ਇਕ ਵਿਅਕਤੀ ਦੇ ਵੀ ਇਸ ਅੱਗ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਅੱਗ ਲੱਗਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਨੁਕਸਾਨ ਬਾਰੇ ਵੀ ਅਧਿਕਾਰਿਕ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ।

