ਬਠਿੰਡਾ ਜ਼ਿਲ੍ਹੇ ‘ਚ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਅੱਜ ਤੜਕੇ ਲੱਗੀ ਭਿਆਨਕ ਅੱਗ

Rajneet Kaur
1 Min Read

ਬਠਿੰਡਾ: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਅੱਜ ਤੜਕੇ ਭਿਆਨਕ ਅੱਗ ਲੱਗ ਗਈ।  ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਵੇਖਣ ਨੂੰ ਮਿਲੀਆਂ ਹਨ। ਰਿਫਾਇਨਰੀ ਅੰਦਰ ਕਿਸੇ ਵੀ ਵਿਅਕਤੀ ਨੂੰ ਜਾਣ ਨਹੀਂ ਦਿੱਤਾ ਜਾ ਰਿਹਾ।

ਰਿਫਾਇਨਰੀ ਦੇ ਅਧਿਕਾਰੀਆਂ ਨੇ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਅਧਿਕਾਰਿਤ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਅੱਗ ਲੱਗਣ ਕਾਰਨ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ‘ਚ ਖੌਫ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਇਸ ਅੱਗ ਕਰਕੇ ਵੱਡੀ ਮਾਤਰਾ ਵਿੱਚ ਤੇਲ ਵੀ ਨਸ਼ਟ ਹੋ ਗਿਆ ਹੈ। ਰਿਫਾਇਨਰੀ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਫਿਲਹਾਲ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਅੱਗ ਲੱਗਣ ਕਾਰਨ ਅਸਮਾਨ ‘ਚ ਵੀ ਧੂੰਏਂ ਦੇ ਬੱਦਲ ਛਾ ਗਏ ਹਨ।

ਬਠਿੰਡਾ ਦੇ ਸੀਨੀਅਰ ਪੁਲਿਸ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment