ਮੁੰਬਈ: ਮੁੰਬਈ ‘ਚ ਮੰਗਲਵਾਰ ਸਵੇਰੇ ਮਸ਼ਹੂਰ ਬਾਲੀਵੁੱਡ ਗਾਇਕ ਸ਼ਾਨ ਦੀ ਰਿਹਾਇਸ਼ੀ ਇਮਾਰਤ ‘ਚ ਅੱ.ਗ ਲੱਗ ਗਈ। ਬਾਂਦਰਾ ਵੈਸਟ ਇਲਾਕੇ ‘ਚ ਸਥਿਤ ਫਾਰਚਿਊਨ ਐਨਕਲੇਵ ਇਮਾਰਤ ਦੀ ਸੱਤਵੀਂ ਮੰਜ਼ਿਲ ‘ਤੇ ਅੱਗ ਲੱਗ ਗਈ। ਅੱਗ ਲੱਗਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।
ਇਮਾਰਤ ਵਿੱਚ ਇੱਕ 80 ਸਾਲਾ ਬਜ਼ੁਰਗ ਔਰਤ ਬੇਹੋਸ਼ੀ ਦੀ ਹਾਲਤ ਵਿੱਚ ਮਿਲੀ, ਜਿਸ ਨੂੰ ਭਾਭਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਮਾਰਤ ‘ਚੋਂ 9 ਲੋਕਾਂ ਨੂੰ ਬਚਾਇਆ ਗਿਆ, ਢਾਈ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੈ। ਮੁੰਬਈ ਪੁਲਿਸ ਇਮਾਰਤ ਵਿੱਚ ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਮੁਤਾਬਿਕ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ।
ਖਬਰਾਂ ਮੁਤਾਬਿਕ ਘਟਨਾ ਦੇ ਸਮੇਂ ਸ਼ਾਨ ਆਪਣੇ ਪਰਿਵਾਰ ਨਾਲ ਬਿਲਡਿੰਗ ‘ਚ ਸੀ ਪਰ ਫਿਲਹਾਲ ਉਹ ਸਾਰੇ ਸੁਰੱਖਿਅਤ ਦੱਸੇ ਜਾ ਰਹੇ ਹਨ। ਇਹ ਜਾਣਕਾਰੀ ਮਿਲਦੇ ਹੀ ਗਾਇਕ ਦੇ ਪ੍ਰਸ਼ੰਸਕਾਂ ਨੇ ਸੁੱਖ ਦਾ ਸਾਹ ਲਿਆ ਹੈ। ਅੱਗ ਸੱਤਵੀਂ ਮੰਜ਼ਿਲ ‘ਤੇ ਲੱਗੀ, ਜਦੋਂ ਕਿ ਗਾਇਕ 11ਵੀਂ ਮੰਜ਼ਿਲ ‘ਤੇ ਰਹਿੰਦੇ ਹਨ। ਫਿਲਹਾਲ ਹਾਦਸੇ ਦਾ ਕਾਰਨ ਸਪੱਸ਼ਟ ਤੌਰ ‘ਤੇ ਸਾਹਮਣੇ ਨਹੀਂ ਆਇਆ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।