ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ’ਚ ਲੱਗੀ ਭਿਆਨਕ ਅੱਗ

Rajneet Kaur
1 Min Read

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵਿੱਚ ਭਿਆਨਕ ਅੱਗ ਲੱਗ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪ੍ਰੀਖਿਆ ਸ਼ਾਖਾ ਦੇ ਦੂਜੇ ਅਤੇ ਤੀਜੇ ਫਲੋਰ ’ਤੇ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਦਸ ਦਈਏ ਕਿ  ਵੀਰਵਾਰ ਸਵੇਰੇ ਅਚਾਨਕ ਪ੍ਰੀਖਿਆ ਸ਼ਾਖਾ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ । ਜਿਸ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਪ੍ਰੀਖਿਆ ਸ਼ਾਖਾ ਦੀਆਂ ਦੋ ਮੰਜ਼ਿਲਾ ਅੱਗ ਦੀ ਲਪੇਟ ਵਿਚ ਆ ਗਈਆਂ ਹਨ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੇ ਅਤੇ 10 ਵਜੇ ਤਕ ਅੱਗ ‘ਤੇ ਕਾਬੂ ਪਾਉਣ ਦਾ ਕੰਮ ਜਾਰੀ ਰਿਹਾ ਹੈ।

ਭਿਆਨਕ ਅੱਗ ਦੇ ਕਾਰਨ ਤਕਰੀਬਨ ਸਾਰਾ ਰਿਕਾਰਡ ਬੂਰੀ ਤਰ੍ਹਾਂ ਨਾਲ ਤਬਾਹ ਹੋ ਗਿਆ ਹੈ। ਇਹ ਅੱਗ ਸਵੇਰੇ ਸਾਢੇ 7 ਵਜੇ ਲੱਗੀ ਸੀ। ਜਿਸ ਕਾਰਨ ਦੋ ਸੁਰੱਖਿਆ ਕਰਮਚਾਰੀ ਵੀ ਬੇਹੋਸ਼ ਹੋ ਗਏ ਜਿਨ੍ਹਾਂ ਨੂੰ ਬਾਹਰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment