ਮੱਧ ਪ੍ਰਦੇਸ਼ ਦੇ ਰੀਵਾ ਇਲਾਕੇ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 15 ਦੇ ਕਰੀਬ ਲੋਕਾਂ ਦੀ ਮੌਤ

Global Team
1 Min Read

ਰੀਵਾ: ਮੱਧ ਪ੍ਰਦੇਸ਼ ਦੇ ਰੀਵਾ ਨੇੜੇ ਨੈਸ਼ਨਲ ਹਾਈਵੇ-30 ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ‘ਚ 15 ਲੋਕਾਂ ਦੀ ਮੌਤ ਹੋ ਗਈ। 40 ਤੋਂ ਵੱਧ ਯਾਤਰੀ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਿਕ ਸੋਹਾਗੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੱਸ ‘ਚ ਫਸੀਆਂ ਸਵਾਰੀਆਂ ਨੂੰ ਬਾਹਰ ਕੱਢਿਆ। ਗੰਭੀਰ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਟਾਈਓਂਥਰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੋਂ ਉਨ੍ਹਾਂ ਨੂੰ ਰੀਵਾ ਦੇ ਸੰਜੇ ਗਾਂਧੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਹ ਹਾਦਸਾ ਮੱਧ ਪ੍ਰਦੇਸ਼-ਉੱਤਰ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਸੁਹਾਗੀ ਪਹਾੜ ਨੇੜੇ ਨੈਸ਼ਨਲ ਹਾਈਵੇ-30 ‘ਤੇ ਵਾਪਰਿਆ।

  ਹਾਦਸਾ ਦੇਰ ਰਾਤ ਵਾਪਰਿਆ, ਬੱਸ ਦੇ ਅੱਗੇ ਇੱਕ ਟਰਾਲਾ ਜਾ ਰਿਹਾ ਸੀ। ਜਾਣਕਾਰੀ ਮੁਤਾਬਿਕ ਟਰਾਲੇ ਦੀ ਇਕ ਵਾਹਨ ਨਾਲ ਟੱਕਰ ਹੋ ਗਈ, ਜਿਸ ਤੋਂ ਬ‍ਾਅਦ ਉਹ ਸੜਕ ‘ਤੇ ਜਾ ਕੇ ਰੁਕ ਗਿਆ ਅਤੇ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਬੱਸ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ ਦੇ ਅੱਗੇ ਬੈਠੇ ਸਾਰੇ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕਰੀਬ 100 ਲੋਕ ਸਵਾਰ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਪੀ ਕਲੈਕਟਰ ਸਮੇਤ ਕਈ ਥਾਣਿਆਂ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ।

 

Share This Article
Leave a Comment