ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ

Global Team
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ  ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਅਤੇ ਹੁਣ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਿਸ ਲੈਣ ਤੋਂ ਬਾਅਦ ਕੁੱਲ 14 ਉਮੀਦਵਾਰਾਂ ਚੋਣ ਮੈਦਾਨ ਵਿਚ ਰਹਿ ਗਏ ਹਨ।

ਜ਼ਿਕਰਯੋਗ ਹੈ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਲੁਧਿਆਣਾ ਪੱਛਮੀ ਸੀਟ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜ਼ਾਰ 437 ਹੈ, ਜਿਨ੍ਹਾਂ ਵਿੱਚੋਂ ਮਰਦ ਵੋਟਰਾਂ ਦੀ ਗਿਣਤੀ 89 ਹਜ਼ਾਰ 602, ਔਰਤ ਵੋਟਰਾਂ ਦੀ ਗਿਣਤੀ 84 ਹਜ਼ਾਰ 825 ਅਤੇ ਤੀਜੇ ਲਿੰਗ ਵਜੋਂ ਪਛਾਣੇ ਜਾਣ ਵਾਲੇ 10 ਵੋਟਰ ਸ਼ਾਮਲ ਹਨ। ਜ਼ਿਮਨੀ ਚੋਣ ਲਈ ਕੁੱਲ 192 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 10 ਮਾਡਲ ਪੋਲਿੰਗ ਬੂਥ, ਔਰਤਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਇੱਕ ਪੋਲਿੰਗ ਬੂਥ, ਵਾਤਾਵਰਣ ਅਨੁਕੂਲ “ਹਰਾ” ਇੱਕ ਪੋਲਿੰਗ ਬੂਥ ਅਤੇ ਪੀ.ਡਬਲਯੂ.ਡੀ ਸਟਾਫ ਵੱਲੋਂ ਸੰਚਾਲਿਤ ਕੀਤਾ ਜਾਣ ਵਾਲ ਇੱਕ ਪੋਲਿੰਗ ਬੂਥ ਸ਼ਾਮਿਲ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment