ਚੰਡੀਗੜ੍ਹ: ਇਥੋਂ ਦੇ ਸੈਕਟਰ 26 ਸਥਿਤ ਨੈਸ਼ਲਨਲ ਇੰਸਟੀਟਿਊਟ ਆਫ ਟੈਕਨੀਕਲ ਟੀਚਰਜ਼ ਟ੍ਰੇਂਨਿਗ ਐਂਡ ਰਿਸਚਰਚ (ਨਿਟਰ) ਵਿੱਚ ਨੈਸ਼ਨਲ ਯੂਨੀਅਨ ਆਫ ਜਰਨਲਿਸਟਸ ਯੂਨੀਅਨ (ਇੰਡੀਆ) ਦੀ ਦੋ ਰੋਜ਼ਾ ਕੌਮੀ ਕਾਰਜਕਾਰਨੀ ਦੀ ਮੀਟਿੰਗ 13-14 ਨਵੰਬਰ ਨੂੰ ਚੰਡੀਗੜ੍ਹ ਵਿੱਚ ਹੋ ਰਹੀ ਹੈ।
ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਅਮਰਨਾਥ ਵਸ਼ਿਸ਼ਟ ਤੇ ਜਨਰਲ ਸਕੱਤਰ ਦੁਸ਼ਯੰਤ ਪੁੰਡੀਰ ਨੇ ਦੱਸਿਆ ਕਿ ਕੌਮੀ ਕਰਜਕਰਨੀ ਦੀ ਮੀਟਿੰਗ ਵਿੱਚ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਲਗਪਗ 80 ਪੱਤਰਕਾਰ ਹਿੱਸਾ ਲੈਣਗੇ। 13 ਨਵੰਬਰ ਨੂੰ ਮੀਟਿੰਗ ਦਾ ਉਦਘਾਟਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਕਰਣਗੇ ਜਦਕਿ 14 ਨਵੰਬਰ ਨੂੰ ਸਮਾਪਤੀ ਸਮਾਰੋਹ ਦੇ ਮੁੱਖ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੌਜੂਦਾ ਸਮੇਂ ਵਿੱਚ ਪੱਤਰਕਾਰਾਂ ਨੂੰ ਦਰਪੇਸ਼ ਚੁਣੌਤੀਆਂ ਉਪਰ ਵਿਚਾਰ ਚਰਚਾ ਹੋਵੇਗੀ। ਇਸ ਮੌਕੇ ਐੱਨ ਯੂ ਜੇ (ਆਈ) ਦੇ ਬਾਨੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।