ਨਿਊਜ਼ ਡੈਸਕ: ਰਾਜਸਥਾਨ ਦੇ ਬਾੜਮੇਰ ਤੋਂ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਵਾਹਨ ਡੱਬਵਾਲੀ-ਬਠਿੰਡਾ ਹਾਈਵੇਅ ‘ਤੇ ਹਾਦਸਾਗ੍ਰਸਤ ਹੋ ਗਿਆ। ਇਹ ਗੰਭੀਰ ਸੜਕ ਹਾਦਸਾ ਬੁੱਧਵਾਰ ਸਵੇਰੇ 4:00 ਜਾਂ 5:00 ਵਜੇ ਦੇ ਕਰੀਬ ਵਾਪਰਿਆ ਹੈ। ਇੱਕ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਗੱਡੀ ਵਿੱਚ ਸਵਾਰ ਤਿੰਨ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਵਿੱਚ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਜ਼ਖਮੀ ਯਾਤਰੀ ਨੂੰ ਤੁਰੰਤ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਲਾਸ਼ਾਂ ਨੂੰ ਬਠਿੰਡਾ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਸਹਾਰਾ ਜਨ ਸੇਵਾ ਸੰਸਥਾ ਦੇ ਵਰਕਰ ਸੰਦੀਪ ਸਿੰਘ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਕੰਟਰੋਲ ਰੂਮ ਨੂੰ ਡਾਬਾ ਜੋਰ ਪਿੰਡ, ਜੋਧਪੁਰ ਰੋਮਾਣਾ ਅਤੇ ਬਠਿੰਡਾ ਦੇ ਗੁਰੂਸਰ ਸਨੇਵਾਲਾ ਵਿਚਕਾਰ ਹੋਏ ਹਾਦਸੇ ਦੀ ਸੂਚਨਾ ਮਿਲੀ।
ਮੌਕੇ ‘ਤੇ ਪਹੁੰਚਣ ‘ਤੇ ਉਨ੍ਹਾਂ ਨੇ ਦੇਖਿਆ ਕਿ ਇੱਕ ਟੈਂਪੂ-ਟ੍ਰੈਵਲਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ। ਟ੍ਰੈਵਲਰ ਵਿੱਚ ਕੁੱਲ 11 ਤੋਂ 12 ਯਾਤਰੀ ਸਵਾਰ ਸਨ। ਚਾਰ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਸੱਤ ਤੋਂ ਅੱਠ ਜ਼ਖਮੀ ਹੋ ਗਏ।ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਦੇ ਡਾ. ਲਵਦੀਪ ਸਿੰਘ ਨੇ ਦੱਸਿਆ ਕਿ ਸਹਾਰਾ ਪਬਲਿਕ ਸਰਵਿਸ ਵੱਲੋਂ ਲਿਆਂਦੇ ਗਏ ਮਾਮਲੇ ਵਿੱਚ ਸਿਵਲ ਹਸਪਤਾਲ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਸਾਰੇ ਜ਼ਖਮੀ ਯਾਤਰੀਆਂ ਦਾ ਏਮਜ਼ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
ਪੁਲਿਸ ਸੁਪਰਡੈਂਟ (ਸੰਗਤ) ਜਗਦੀਪ ਸਿੰਘ ਨੇ ਇਸ ਦੁਖਦਾਈ ਹਾਦਸੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਯਾਤਰੀਆਂ ਨੂੰ ਲੈ ਕੇ ਜਾ ਰਹੀ ਗੱਡੀ ਡੱਬਵਾਲੀ-ਬਠਿੰਡਾ ਹਾਈਵੇਅ ‘ਤੇ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੁਲਿਸ ਸੁਪਰਡੈਂਟ ਦੇ ਮੁੱਢਲੇ ਮੁਲਾਂਕਣ ਅਨੁਸਾਰ, ਇਹ ਹਾਦਸਾ ਬੁੱਧਵਾਰ ਸਵੇਰੇ 4:00 ਵਜੇ ਤੋਂ 5:00 ਵਜੇ ਦੇ ਵਿਚਕਾਰ ਹੋਇਆ। ਇੱਕ ਪੁਲਿਸ ਟੀਮ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

