ਬੀਬੀ-ਕਾ-ਮਕਬਰਾ ਦੇਖਣ ਆਈ ਹਿਜਾਬ ਪਹਿਨੀ ਔਰਤ ਨਾਲ ਨੌਜਵਾਨਾਂ ਨੇ ਕੀਤੀ ਬਦਸਲੂਕੀ

Rajneet Kaur
2 Min Read

ਔਰੰਗਾਬਾਦ: ਮਹਾਰਾਸ਼ਟਰ ਦੇ ਔਰੰਗਾਬਾਦ ਸ਼ਹਿਰ ‘ਚ ਹਿੰਦੂ ਭਾਈਚਾਰੇ ਦੇ ਇਕ ਵਿਅਕਤੀ ਨਾਲ ਘੁੰਮਣ ਦੇ ਸ਼ੱਕ ‘ਚ ਹਿਜਾਬ ਪਹਿਨੀ ਔਰਤ ਨੂੰ ਕਥਿਤ ਤੌਰ ’ਤੇ ਤੰਗ ਕਰਨ ਦੇ ਦੋਸ਼ ‘ਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਦੇ ਸਬੰਧ ‘ਚ ਸ਼ਹਿਰ ਦੇ ਬੇਗਮਪੁਰਾ ਥਾਣੇ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਸੋਮਵਾਰ ਨੂੰ ਕੌਰਨ ਗੇਟ ਇਲਾਕੇ ‘ਚ ਵਾਪਰੀ ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ‘ਵਾਇਰਲ’ ਹੋਇਆ ਸੀ।

ਉਨ੍ਹਾਂ ਦਸਿਆ ਕਿ ਕੁਝ ਨੌਜਵਾਨ ਹਿਜਾਬ ਪਹਿਨੀ ਔਰਤ ਨਾਲ ਬਦਸਲੂਕੀ ਕਰ ਰਹੇ ਹਨ ਉਸ ਦਾ ਮੋਬਾਈਲ ਖੋਹ ਰਹੇ ਹਨ। ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਵੀਡੀਓ ਰਾਹੀਂ ਔਰਤ ਦੀ ਪਛਾਣ ਕਰਕੇ ਉਸਨੂੰ ਸ਼ਿਕਾਇਤ ਦਰਜ ਕਰਨ ਲਈ ਕਿਹਾ ਹੈ। ਪਰ ਉਸ ਨੇ ਅਜਿਹਾ ਕਰਨ ਤੋਂ ਸਾਫ ਇਨਕਾਰ ਕਰ ਦਿਤਾ ਹੈ। ਪੁਲਿਸ ਦੇ ਡਿਪਟੀ ਕਮਿਸ਼ਨਰ ਦੀਪਕ ਗਿਰਹੇ ਨੇ ਕਿਹਾ ਕਿ ਇਹ ਘਟਨਾ ਸੋਮਵਾਰ ਦੀ ਹੈ ਜਿਥੇ ਨੌਜਵਾਨਾਂ ਨੂੰ ਸ਼ੱਕ ਸੀ ਕਿ ਇਕ ਮੁਸਲਿਮ ਔਰਤ ਇਕ ਹਿੰਦੂ ਵਿਅਕਤੀ ਨਾਲ ਘੁੰਮ ਰਹੀ ਹੈ।

ਔਰਤ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਇਨਕਾਰ ਕਰਨ ਤੋਂ ਬਾਅਦ, ਪੁਲਿਸ ਨੇ ਨੋਟਿਸ ਲਿਆ ਹੈ। ਪੁਲਿਸ ਨੇ ਸ਼ਿਕਾਇਤ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਔਰਤ  ਇੱਥੇ ਬੀਬੀ ਦਾ ਮਕਬਰਾ ਘੁੰਮਣ ਆਈ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment