ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਨਿਕਲੇਗੀ ਯਾਤਰਾ, ਹਰਜੋਤ ਸਿੰਘ ਬੈਂਸ ਵੱਲੋਂ ਪ੍ਰਬੰਧਾਂ ਲਈ ਨਿਰਦੇਸ਼

Global Team
2 Min Read

ਚੰਡੀਗੜ੍ਹ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਯਾਤਰਾ ਨਿਕਲਣ ਜਾ ਰਹੀ ਹੈ। ਇਹ ਯਾਤਰਾ ਹਰਸਾ, ਮਾਨਸਰ, ਮੁਕੇਰੀਆਂ, ਦਸੂਆ, ਗੜਦੀਵਾਲਾ ਤੋਂ ਹੋ ਕੇ ਹੁਸ਼ਿਆਰਪੁਰ ਬਾਈਪਾਸ ਰਾਹੀਂ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗੀ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪਹੁੰਚ ਕੇ ਇਸ ਯਾਤਰਾ ਸੰਬੰਧੀ ਜ਼ਿਲ੍ਹੇ ਭਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਸੰਗਤਾਂ ਲਈ ਪੂਰੇ ਪ੍ਰਬੰਧਾਂ ਨੂੰ ਸੁਨਿਸ਼ਚਿਤ ਕਰਨ ਅਤੇ ਯਾਤਰਾ ਰੂਟ ਵਿੱਚ ਆਉਣ ਵਾਲੀਆਂ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ।

ਮੀਟਿੰਗ ਦੌਰਾਨ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯਾਤਰਾ ਰੂਟ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸੁਵਿਧਾਜਨਕ ਹੋਵੇ। ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ, ਇਹ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਸਿੱਖਿਆ ਮੰਤਰੀ ਨੇ ਰਾਜਵੀਰ ਜਵੰਦਾ ਦੀ ਮੌਤ ਦਾ ਜ਼ਿਕਰ ਕਰਦਿਆਂ ਭਾਵੁਕ ਹੋਏ ਅਤੇ ਉਨ੍ਹਾਂ ਦੀ ਯਾਦ ਵਿੱਚ ਸਨਮਾਨ ਦਰਸਾਇਆ।

ਇਸ ਦੇ ਨਾਲ ਹੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਸ਼ਿਆਰਪੁਰ ਦੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਵੀ ਇਸ ਯਾਤਰਾ ਵਿੱਚ ਸ਼ਾਮਿਲ ਹੋਣ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਪਤੀ ਮੌਕੇ ਦੇ ਲਾਈਟ ਸ਼ੋਅ ਵਿੱਚ ਪਰਿਵਾਰਾਂ ਸਮੇਤ ਭਾਗ ਲੈਣ ਦਾ ਖੁੱਲ੍ਹਾ ਸੱਦਾ ਦਿੱਤਾ।

ਯਾਤਰਾ ਦੇ ਪੂਰੇ ਰੂਟ ‘ਤੇ ਸੁਰੱਖਿਆ ਅਤੇ ਪ੍ਰਬੰਧਾਂ ਦੀ ਨਿਗਰਾਨੀ ਜ਼ਿਲ੍ਹਾ ਪ੍ਰਬੰਧਕੀ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ, ਤਾਂ ਜੋ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੀ ਸਮਾਗਮ ਸ਼ਾਨਦਾਰ ਢੰਗ ਨਾਲ ਮਨਾਇਆ ਜਾ ਸਕੇ।

Share This Article
Leave a Comment