ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਅੱਜ ਤਰਨ ਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਇਸ ਬਰਸਾਤੀ ਮੌਸਮ ਵਿੱਚ 1 ਜੂਨ ਤੋਂ 11 ਜੁਲਾਈ ਤੱਕ ਪੰਜਾਬ ਵਿੱਚ ਆਮ 104.1 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ, ਪਰ ਹੁਣ ਤੱਕ ਸਿਰਫ਼ 79.7 ਮਿਲੀਮੀਟਰ ਹੀ ਰਿਕਾਰਡ ਕੀਤੀ ਗਈ ਹੈ। ਨਤੀਜੇ ਵਜੋਂ, ਸੂਬੇ ਵਿੱਚ ਆਮ ਨਾਲੋਂ 23 ਫੀਸਦ ਘੱਟ ਬਾਰਿਸ਼ ਹੋਈ ਹੈ। ਇਸ ਕਾਰਨ ਕਰਕੇ, ਪੰਜਾਬ ਨੂੰ ਬਾਰਿਸ਼ ਦੀਆਂ ਸਥਿਤੀਆਂ ਦੇ ਆਧਾਰ ‘ਤੇ ਲਾਲ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਇਸ ਦੇ ਉਲਟ, ਗੁਆਂਢੀ ਰਾਜਾਂ ਵਿੱਚ ਆਮ ਜਾਂ ਆਮ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

ਆਉਣ ਵਾਲੇ ਤਿੰਨ ਦਿਨ ਯਾਨੀ ਕਿ 13, 14 ਤੇ 15 ਜੁਲਾਈ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਇਨ੍ਹਾਂ ਤਿੰਨਾਂ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਆਉਣ ਵਾਲੇ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment