ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 42 ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।ਇੱਥੇ ਭੇਦਭਰੇ ਹਾਲਾਤਾਂ *ਚ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਹੈ। ਲੜਕੀ ਵੱਲੋ ਇੱਥੇ ਦੇ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਲੜਕੀਆਂ ਦੀਆਂ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਆਤਮ ਹੱਤਿਆ ਕੀਤੀ ਗਈ ਹੈ। ਲੜਕੀ ਬੀ.ਏ ਪਹਿਲੇ ਸਾਲ ਦੀ ਵਿਿਦਆਰਥਣ ਸੀ।
ਮੀਡੀਆ ਰਿਪੋਰਟਾਂ ਮੁਤਾਬਿਕ ਲੜਕੀ ਦਾ ਮਾਨਸਿਕ ਸੰਤੁਲਨ ਖਰਾਬ ਸੀ ਜਿਸ ਤੋਂ ਬਾਅਦ ਉਸ ਵੱਲੋਂ ਇਹ ਖੌਫਨਾਕ ਕਦਮ ਚੁੱਕਿਆ ਗਿਆ ਹੈ। ਦਾਅਵਾ ਇਹ ਵੀ ਕੀਤਾ ਜਾ ਰਿਹਾ ਹੈ ਕਿ ਲੜਕੀ ਦਾ ਇਲਾਜ ਚੱਲ ਰਿਹਾ ਸੀ ।ਫਿਲਹਾਲ ਮਾਮਲਾ ਪੁਲਿਸ ਤੱਕ ਪਹੁੰਚ ਚੁਕਿਆ ਹੈ। ਜਿਸ ਤੋਂ ਬਾਅਦ ਵੱਖ ਵੱਖ ਪਹਿਲੂਆਂ *ਤੇ ਵਿਚਾਰ ਕੀਤੀ ਜਾ ਰਹੀ ਹੈ। ਹੁਣ ਅਸਲ ਮਾਮਲਾ ਕੀ ਹੈ ਇਹ ਜਾਂਚ ਤੋਂ ਬਾਅਦ ਪੱਤਾ ਲੱਗੇਗਾ।
ਦੱਸ ਦੇਈਏ ਕਿ ਅਜਿਹਾ ਮਾਮਲਾ ਪਹਿਲੀ ਵਾਰ ਸਾਹਮਣੇ ਨਹੀਂ ਆਇਆ ਹੈ। ਇਸ ਤੋਂ ਪਹਿਲਾਂ ਵੀ ਇੱਕ ਕਾਲਜ *ਚ ਅਜਿਹਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਇੱਕ ਵਿਿਦਆਰਥੀ ਵੱਲੋਂ ਆਤਮ ਹੱਤਿਆ ਕੀਤੀ ਗਈ ਸੀ।
ਸੈਕਟਰ 42 ਚ ਭੇਦਭਰੇ ਹਾਲਾਤਾਂ *ਚ ਇੱਕ ਨੌਜਵਾਨ ਲੜਕੀ ਦੀ ਮੌਤ

Leave a Comment
Leave a Comment