ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਹੋਈ ਮੌ/ਤ

Rajneet Kaur
1 Min Read

ਨਿਊਜ਼ ਡੈਸਕ: ਪੰਜਾਬ ‘ਚੋਂ ਕਈ ਨੌਜਵਾਨ ਚੰਗੀ ਸਿੱਖਿਆ ਅਤੇ ਮਿਹਨਤ ਕਰਕੇ ਚੰਗੇ ਭੱਵਿਖ ਲਈ ਵਿਦੇਸ਼ ਜਾਂਦੇ ਹਨ। ਵਿਦੇਸ਼ ਜਾ ਕੇ ਉਹ ਆਪਣੇ ਸੁਪਨੇ ਸਾਕਾਰ ਕਰਨ ਬਾਰੇ ਸੋਚਦੇ ਹਨ। ਪਰ ਉਨ੍ਹਾਂ ਵਲੋਂ ਦੇਖੇ ਸੁਪਨੇ ਅਧੁਰੇ ਰਹਿ ਜਾਂਦੇ ਹਨ। ਦਸ ਦਈਏ ਕਿ ਬੀਤੇ ਕਈ ਦਿਨ੍ਹਾਂ ਤੋਂ ਪੰਜਾਬੀਆਂ ਦੀਆਂ ਮੌਤ ਦੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ।

ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ‘ਤੋਂ ਸਾਹਮਣੇ ਆਈ ਹੈ। ਜਿਥੇ ਚੰਗੇ ਭਵਿੱਖ ਲਈ ਕੈਨੇਡਾ ਗਏ ਇਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸ਼ਨਦੀਪ ਸਿੰਘ (25)ਵਜੋਂ  ਹੋਈ ਸੀ। ਮ੍ਰਿਤਕ ਨੌਜਵਾਨ ਪਟਿਆਲਾ ਦੇ ਖਾਲਸਾ ਮੁਹੱਲੇ ਦਾ ਰਹਿਣ ਵਾਲਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment