ਨਿਊਜ਼ ਡੈਸਕ: ਅਮਰੀਕਾ ਵਿੱਚ ਹਰਿਆਣਾ ਦੇ ਇੱਕ ਨੌਜਵਾਨ ਦੀ ਮੌ.ਤ ਹੋ ਗਈ ਹੈ। ਕਰਨਾਲ ਦੇ ਕੁੰਜਪੁਰਾ ਦੇ ਰਹਿਣ ਵਾਲੇ 27 ਸਾਲਾ ਮਨੀਸ਼ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ। ਪੁੱਤਰ ਦੀ ਮੌਤ ਦੀ ਖਬਰ ਜਿਵੇਂ ਹੀ ਪਰਿਵਾਰ ਨੂੰ ਮਿਲੀ ਤਾਂ ਘਰ ‘ਚ ਸੋਗ ਦੀ ਲਹਿਰ ਪਸਰ ਗਈ। ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਪਰਿਵਾਰ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾ.ਸ਼ ਨੂੰ ਜਲਦੀ ਭਾਰਤ ਲਿਆਂਦਾ ਜਾਵੇ।
ਮਨੀਸ਼ ਦੇ ਵੱਡੇ ਭਰਾ ਕਰਨਦੀਪ ਨੇ ਦੱਸਿਆ ਕਿ ਉਸ ਨੇ ਆਪਣੇ ਛੋਟੇ ਭਰਾ ਮਨੀਸ਼ ਨੂੰ ਅਮਰੀਕਾ ਭੇਜਿਆ ਸੀ। ਉਹ ਇੱਕ ਸਾਲ ਤਿੰਨ ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਪਰਿਵਾਰ ਨੇ ਉਸ ਨੂੰ ਅਮਰੀਕਾ ਭੇਜਣ ਲਈ 38 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਮਨੀਸ਼ ਨਿਊਯਾਰਕ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿੰਦਾ ਸੀ। ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਉਸ ਦੀ ਸਿਹਤ ਠੀਕ ਨਹੀਂ ਸੀ। ਰਾਤ ਨੂੰ ਉਸ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ। ਉਸਦੇ ਨਾਲ ਰਹਿੰਦੇ ਉਸਦੇ ਦੋਸਤ ਉਸਨੂੰ ਹਸਪਤਾਲ ਲੈ ਗਏ। ਡਾਕਟਰਾਂ ਨੇ ਉਸ ਨੂੰ ਮ੍ਰਿ.ਤਕ ਐਲਾਨ ਦਿੱਤਾ। ਡਾਕਟਰਾਂ ਨੇ ਦੱਸਿਆ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਮਨੀਸ਼ ਦੇ ਭਰਾ ਨੇ ਦੱਸਿਆ ਕਿ ਉਹ ਟੈਕਸੀ ਚਲਾਉਣ ਦੀ ਤਿਆਰੀ ਕਰ ਰਿਹਾ ਸੀ। ਮਨੀਸ਼ ਇੱਕ ਸਟੋਰ ‘ਤੇ ਕੰਮ ਕਰਦਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।