ਵਿਦੇਸ਼ ਤੋਂ ਛੁੱਟੀ ਆਏ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ

Rajneet Kaur
2 Min Read

ਨਿਊਜ਼ ਡੈਸਕ: ਪਠਾਨਕੋਟ ‘ਚ ਆਸਟ੍ਰੇਲੀਆ ਤੋਂ ਛੁੱਟੀ ਆਏ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਹਿਚਾਣ ਹਰਦੇਵ ਸਿੰਘ (30 ਸਾਲ) ਵਜੋਂ ਹੋਈ ਹੈ। ਮ੍ਰਿਤਕ ਚਾਰ ਮਹੀਨੇ ਪਹਿਲਾਂ ਹੀ ਛੁੱਟੀ ਆਇਆ ਸੀ।

ਉਹ ਆਸਟ੍ਰੇਲੀਆ ‘ਚ ਟਰਾਂਸਪੋਰਟ ਦਾ ਕੰਮ ਕਰਦਾ ਸੀ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਦਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦਿਨੀਂ ਉਸ ਦਾ ਭਰਾ ਹਰਦੇਵ ਅੰਮ੍ਰਿਤਸਰ ‘ਚ ਆਪਣੇ ਸਾਲੇ ਨਾਲ ਵਿਆਹ ਵੇਖਣ ਗਿਆ ਹੋਇਆ ਸੀ। ਰਾਤ ਨੂੰ ਉਹ ਆਪਣੇ ਸਾਲੇ ਨੂੰ ਮਲਕਪੁਰ ਛੱਡ ਕੇ ਵਾਪਿਸ ਆ ਰਿਹਾ ਸੀ ਪਰ ਉਹ ਰਾਤ ਘਰ ਨਹੀਂ ਪਹੁੰਚਿਆ। ਉਨ੍ਹਾਂ ਨੂੰ ਸਵੇਰੇ ਕਿਸੇ ਦਾ ਫ਼ੋਨ ਆਇਆ ਕਿ ਹਰਦੇਵ ਸਿੰਘ ਉਮਰ 30 ਸਾਲ ਪਿੰਡ ਮੀਰਾਚੱਕ ਬਮਿਆਲ ਦੀ ਮ੍ਰਿਤਕ ਦੇਹ ਪਰਮਾਨੰਦ ਸਕੂਲ ਦੇ ਅੱਗੇ ਪਈ ਹੋਈ ਹੈ। ਜਦੋਂ ਉਹ ਉੱਥੇ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਉਹਦੇ ਪੇਟ ‘ਚ ਗੋਲ਼ੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ ਹੈ।

ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਮ੍ਰਿਤਕ ਦੀ ਦੇਹ ਕਬਜ਼ੇ ‘ਚ ਲੈ ਕੇ ਉਸਨੂੰ ਪੋਸਟਮਾਟਮ ਲਈ ਸਿਵਲ ਹਸਪਤਾਲ ਪਠਾਨਕੋਟ ਭੇਜ ਦਿਤੀ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰ ਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment