ਅਮਰੀਕਾ ‘ਚ ਗੈਸ ਸਟੇਸ਼ਨ ‘ਤੇ ਕੰਮ ਕਰਦੇ ਨੌਜਵਾਨ ਦਾ ਹੋਇਆ ਕਤਲ

navdeep kaur
3 Min Read

ਅਮਰੀਕਾ : ਆਪਣੇ ਚੰਗੇ ਭਵਿੱਖ ਲਈ ਨੌਜਵਾਨ ਵਿਦੇਸ਼ਾਂ ਵਿੱਚ ਜਾ ਰਹੇ ਹਨ। ਪਰ ਹਰ ਰੋਜ਼ ਕੋਈ ਨਾ ਕੋਈ ਮੰਦਭਾਗੀ ਖ਼ਬਰ ਸਾਹਮਣੇ ਆਉਂਦੀ ਹੀ ਰਹਿੰਦੀ ਹੈ। ਜਿਸ ਨਾਲ ਹੁਣ ਸਭ ਦੇ ਮਨ ਵਿੱਚ ਇੱਕ ਡਰ ਵਿਦੇਸ਼ ਨੂੰ ਲੈ ਕਿ ਬੈਠ ਗਿਆ ਹੈ। ਵਿਦੇਸ਼ਾਂ ਵਿੱਚੋਂ ਆਏ ਦਿਨ ਕਤਲ ਦੀਆਂ ਬੁਰੀਆਂ ਖ਼ਬਰਾਂ ਆਉਂਦੀਆਂ ਹੀ ਰਹਿੰਦੀਆਂ ਹਨ।ਹੁਣ ਇੱਕ ਹੋਰ ਦੁਖਦਾਈ ਖ਼ਬਰ ਅਮਰੀਕਾ ਦੀ ਧਰਤੀ ਤੋਂ ਆ ਰਹੀ ਹੈ, ਜਿਥੇ ਇੱਕ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ ਅਤੇ ਕਪੂਰਥਲਾ ਦੇ ਪਿੰਡ ਜਲਾਲ ਭੁਲਾਣਾ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੰਘ ਵਾਸ਼ਿੰਗਟਨ ਦੇ ਵੈਨਕੂਵਰ ਸ਼ਹਿਰ ਵਿਚ ਇਕ ਗੈਸ ਸਟੇਸ਼ਨ ਦੀ ਦੁਕਾਨ ‘ਤੇ ਕੰਮ ਕਰਦਾ ਸੀ। ਬੀਤੇ ਦਿਨੀਂ ਉਹ ਰੋਜ਼ਾਨਾ ਵਾਂਗ ਗੈਸ ਸਟੇਸ਼ਨ ਦੀ ਦੁਕਾਨ ‘ਤੇ ਕੰਮ ਕਰਨ ਗਿਆ। ਇਸ ਦੌਰਾਨ ਕੁਝ ਲੁਟੇਰੇ ਲੁੱਟ ਕਰਨ ਦੀ ਨੀਅਰ ਨਾਲ ਸਟੋਰ ਵਿਚ ਦਾਖਲ ਹੋਏ ਤੇ ਜਦੋਂ ਨਵਜੋਤ ਸਿੰਘ ਨੇ ਲੁਟੇਰਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ।
ਘਟਨਾ ਦੀ ਸਾਹਮਣੇ ਆਈ ਸੀਸੀਟੀਵੀ ਫੁਟੇਜ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਲੁਟੇਰਿਆਂ ਨੇ ਬੇਰਹਿਮੀ ਨਾਲ ਨਵਜੋਤ ਸਿੰਘ ਦਾ ਕਤਲ ਕਰ ਦਿੱਤਾ। ਘਟਨਾ ਦੇ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ ਤੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪਰਿਵਾਰ ਮੁਤੀਬਕ 30 ਸਾਲਾ ਨਵਜੋਤ ਸਿੰਘ ਅਜੇ ਅਣਵਿਆਹਿਆ ਸੀ ਅਤੇ ਉਹ ਪਿਛਲੇ ਸਾਲ ਅਮਰੀਕਾ ਚਲਾ ਗਿਆ ਸੀ। ਉਹ ਉੱਥੇ ਵਾਸ਼ਿੰਗਟਨ ਸੂਬੇ ਦੇ ਸ਼ਹਿਰ ਵੈਨਕੂਵਰ ਦੇ ਇਕ ਗੈਸ ਸਟੇਸ਼ਨ ਸਟੋਰ ‘ਤੇ ਕੰਮ ਕਰ ਰਿਹਾ ਸੀ। ਜਿਸ ਦੁਕਾਨ ‘ਤੇ ਉਹ ਕੰਮ ਕਰਦਾ ਸੀ, ਉਸ ਨੂੰ ਬੀਤੇ ਦਿਨ ਲੁਟੇਰਿਆਂ ਨੇ ਲੁੱਟ ਲਿਆ ਸੀ ਅਤੇ ਇਸ ਦੌਰਾਨ ਨਵਜੋਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ। ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।

- Advertisement -

 

 

Share this Article
Leave a comment