ਬਹਿਬਲ ਇਨਸਾਫ ਮੋਰਚਾ ਨਾਲ ਸਬੰਧਿਤ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤਲ

Global Team
3 Min Read

ਫਰੀਦਕੋਟ: ਪੰਚਾਇਤੀ ਚੋਣਾਂ ਇਸ ਵਾਰ ਅਮਨ-ਸ਼ਾਂਤੀ ਨਾਲ ਨੇਪੜੇ ਚੜਦੀਆਂ ਨਜ਼ਰ ਨਹੀਂ ਆ ਰਹੀਆਂ।  ਆਏ ਦਿਨ ਕਿਸੇ ਨਾ ਕਿਸੇ ਦੇ ਕ.ਤਲ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹੁਣ ਫਰੀਦਕੋਟ ‘ਚ ਪੰਚਾਇਤੀ ਚੋਣਾਂ ਦੇ ਪ੍ਰਚਾਰ ਤੋਂ ਬਾਅਦ ਵਾਪਿਸ ਪਰਤ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਕਿ 3 ਬਾਈਕ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ।

ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਗਿਆ।  ਡੀਐਸਪੀ ਕੋਟਕਪੂਰਾ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਪੜਤਾਲ ਆਰੰਭ ਦਿੱਤੀ। ਪ੍ਰਤੱਖਦਰਸ਼ੀਆਂ ਮੁਤਾਬਿਕ ਗੁਰਪ੍ਰੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਅੱਡੇ ਵਾਲੇ ਪਾਸਿਉਂ ਘਰ ਨੂੰ ਪਰਤ ਰਿਹਾ ਸੀ ਕਿ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਰਿਵਾਲਵਰ ਨਾਲ ਉਸ ਉੱਪਰ ਫਾਇਰਿੰਗ ਕਰ ਦਿੱਤੀ। ਤਿੰਨ ਗੋਲੀਆਂ ਗੁਰਪ੍ਰੀਤ ਸਿੰਘ ਦੀ ਛਾਤੀ ’ਤੇ ਵੱਜੀਆਂ, ਜਿਸ ਕਰਕੇ ਉਹ ਸੜਕ ’ਤੇ ਡਿੱਗ ਪਿਆ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਮੌਕੇ ‘ਤੇ ਹੀ ਹੋਈ ਮੌਤ

ਹਾਸਿਲ  ਜਾਣਕਾਰੀ ਮੁਤਾਬਿਕ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਹਰੀ ਨੌ ਵਜੋਂ ਹੋਈ ਹੈ, ਜੋ ਕਿ ਫਰੀਦਕੋਟ ਦੇ ਪਿੰਡ ਹਰੀ ਨੌਂ ਦਾ ਰਹਿਣ ਵਾਲਾ ਸੀ। ਜ਼ਖਮੀ ਹਾਲਤ ‘ਚ ਗੁਰਪ੍ਰੀਤ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਆਪਣੇ ਸਮਰਥਕ ਸਰਪੰਚ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਕਰਕੇ ਘਰ ਵਾਪਿਸ ਆ ਰਿਹਾ ਸੀ ਤਾਂ ਬਾਈਕ ‘ਤੇ ਆਏ 3 ਨੌਜਾਵਨਾਂ ਨੇ ਗੋਲੀਆਂ ਚਲਾ ਦਿੱਤੀਆਂ ।

ਪਿੰਡ ਵਾਸੀਆਂ ਮੁਤਾਬਿਕ ਕੁਝ ਕੁ ਗਜ਼ ਦੀ ਦੂਰੀ ’ਤੇ ਉਕਤ ਹਮਲਾਵਰ ਇਕ ਗੱਡੀ ਵਿੱਚ ਸਵਾਰ ਹੋ ਗਏ, ਜੋ ਪਹਿਲਾਂ ਤੋਂ ਹੀ ਸਟਾਰਟ ਖੜੀ ਸੀ। ਪੁਲਿਸ ਮੁਤਾਬਿਕ ਪਿੰਡ ਦੇ ਚਾਰ-ਚੁਫੇਰੇ ਨਾਕਾਬੰਦੀ ਕਰ ਦਿੱਤੀ ਗਈ ਹੈ ਤੇ ਹਮਲਾਵਰਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਦੂਜੇ ਪਾਸੇ ਬਹਿਬਲ ਇਨਸਾਫ਼ ਮੋਰਚਾ ਚਲਾਉਣ ਵਾਲੇ ਸੁਖਰਾਜ ਨਿਆਮੀਵਾਲਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੂੰ ਚਾਰ ਤੋਂ ਪੰਜ ਗੋਲੀਆਂ ਲੱਗੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਇਸ ਪਿੱਛੇ ਕੌਣ ਹੈ, ਇਸ ਦਾ ਪਤਾ ਲਾਇਆ ਜਾਵੇ। ਦੱਸ ਦੇਈਏ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਲੰਬੇ ਸਮੇਂ ਤੋਂ ਬਹਿਬਲ ਇਨਸਾਫ ਮੋਰਚੇ ਨਾਲ ਜੁੜਿਆ ਹੋਇਆ ਸੀ।

- Advertisement -

ਘਟਨਾ ਸਬੰਧੀ ਡੀਐਸਪੀ ਸ਼ਮਸ਼ੇਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਾਮਲੇ ਦੀ ਜਾਣਕਾਰੀ ਹੈ ਅਤੇ ਪੁਲਿਸ ਕਾਰਵਾਈ ਕਰ ਰਹੀ ਹੈ ਅਤੇ ਉਮੀਦ ਹੈ ਕਿ ਮੁਲਜ਼ਮ ਜਲਦੀ ਹੀ ਫੜੇ ਜਾਣਗੇ। ਜਦੋਂ ਬੁੱਧਵਾਰ ਸ਼ਾਮ ਨੂੰ ਕਾ.ਤਲਾਂ ਵੱਲੋਂ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤਾਂ ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਸੀ”।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment