ਧੂਰੀ : ਸੂਬੇ ਅੰਦਰ ਇਕ ਪਾਸੇ ਜਿਥੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਹੋ ਰਿਹਾ ਹੈ ਤਾਂ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਨੀਤੀ ਦਾ ਵੀ ਵਿਰੋਧ ਹੋ ਰਿਹਾ ਹੈ। ਪਿਛਲੇ ਦਿਨੀਂ ਕਿਸਾਨਾਂ ਤੋਂ ਫ਼ਸਲ ਦੀ ਸਿੱਧੀ ਖਰੀਦਦਾਰੀ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਇਕ ਪਾਸੇ ਜਿੱਥੇ ਸਿਆਸਤ ਗਰਮਾਈ ਤਾਂ ਉੱਥੇ ਹੀ ਦੂਜੇ ਪਾਸੇ ਹੁਣ ਆਡ਼੍ਹਤੀਆ ਐਸੋਸੀਏਸ਼ਨਾਂ ਵੱਲੋਂ ਵੀ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ । ਇਸ ਦੇ ਚੱਲਦਿਆਂ ਧੂਰੀ ਵਿਖੇ ਆੜ੍ਹਤੀਆਂ ਵੱਲੋਂ ਵੱਡੇ ਪੱਧਰ ਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ ।
ਦੱਸ ਦਈਏ ਕਿ ਮੋਦੀ ਸਰਕਾਰ ਵੱਲੋਂ ਇਹ ਐਲਾਨ ਕਰਦਿਆਂ ਕਿਹਾ ਗਿਆ ਸੀ ਕਿ ਕਿਸਾਨਾਂ ਨੂੰ ਜਮੀਨ ਦਾ ਰਿਕਾਰਡ ਦਿਖਾਉਣਾ ਪਵੇਗਾ। ਇਸ ਤੋਂ ਬਾਅਦ ਸਿਆਸਤਦਾਨਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਵੱਡੀ ਪੱਧਰ ਤੇ ਕਿਸਾਨਾਂ ਵੱਲੋਂ ਠੇਕੇ ਤੇ ਜ਼ਮੀਨ ਲੈ ਕੇ ਖੇਤੀ ਕੀਤੀ ਜਾਂਦੀ ਹੈ। ਇਸ ਮਸਲੇ ਨੂੰ ਚੁੱਕਦਿਆਂ ਆਡ਼੍ਹਤੀਆ ਭਾਈਚਾਰੇ ਨੇ ਕਿਹਾ ਕਿ ਉਹਦਾ ਵੱਲੋਂ ਦੁਕਾਨਾਂ ਬੰਦ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਉਨ੍ਹਾਂ ਲਈ ਜਿਹਡ਼ੇ ਵੀ ਨਵੇਂ ਫਰਮਾਨ ਜਾਰੀ ਕੀਤੇ ਜਾਣਗੇ ਉਨ੍ਹਾਂ ਨੂੰ ਮਨਜ਼ੂਰ ਹੋਣਗੇ।ਆੜ੍ਹਤੀਆ ਭਾਈਚਾਰੇ ਦੇ ਆਗੂਆਂ ਨੇ ਬੋਲਦਿਆਂ ਕਿਹਾ ਕਿ ਕਿਸਾਨਾਂ ਪਾਸੋਂ ਹਰਦਮ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਨਾਲ ਵੱਡੇ ਪੱਧਰ ਤੇ ਵਿਵਾਦ ਖੜ੍ਹੇ ਹੋਣਗੇ ।