ਆਮ ਆਦਮੀ ਪਾਰਟੀ ਨੇ 8 ਲੋਕ ਸਭਾ ਸੀਟਾਂ ‘ਤੇ ਉਮੀਦਵਾਰਾਂ ਦਾ ਕੀਤਾ ਐਲਾਨ

Prabhjot Kaur
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਆਪਣੀ ਪਹਿਲੀ ਸੂਚੀ ਵਿੱਚ 8 ਲੋਕ ਸਭਾ ਸੀਟਾਂ ‘ਤੇ ਉਮੀਦਵਾਰਾਂ ਦਾ ਨਾਮ ਐਲਾਨ ਦਿੱਤਾ ਹੈ। ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਲੰਧਰ ਤੋਂ ਮੌਜੂਦਾ ਸਾਂਸਦ ਸੁਸ਼ੀਲ ਰਿੰਕੂ ਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਫ਼ਰੀਦਕੋਟ ਹਲਕੇ ਤੋਂ ਕਰਮਜੀਤ ਅਨਮੋਲ ਤੇ ਬਠਿੰਡਾ ਹਲਕੇ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ, ਇਸ ਦੇ ਨਾਲ ਹੀ ਸੰਗਰੂਰ ਤੋਂ ਮੰਤਰੀ ਮੀਤ ਹੇਅਰ ਨੂੰ ਤੇ ਪਟਿਆਲਾ ਤੋਂ ਡਾ ਬਲਬੀਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment