ਆਮ ਆਦਮੀ ਪਾਰਟੀ ਦਾ ਮਹਿੰਗਾਈ ਨੂੰ ਲੈ ਕੇ ਹੱਲਾ ਬੋਲ, ਕੇਂਦਰ ਸਰਕਾਰ ਖਿਲਾਫ਼ ਸੂਬੇ ਭਰ ‘ਚ ਹੋਣਗੇ ਪ੍ਰਦਰਸ਼ਨ

Global Team
2 Min Read

ਚੰਡੀਗੜ੍ਹ: ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਅਤੇ ਖਾਸ ਕਰਕੇ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਲੈ ਕੇ  ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸੜਕਾਂ ‘ਤੇ ਉਤਰਨਗੇ।

ਬੀਤੇ ਦਿਨ ਲੁਧਿਆਣਾ ਦੇ ਇਤਿਹਾਸਕ ਘੰਟਾ ਘਰ ਚੌਕ ਵਿਖੇ ‘ਆਪ’ ਆਗੂਆਂ ਅਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ । ਇਸ ਦੌਰਾਨ ਪਾਰਟੀ ਵਰਕਰਾਂ ਨੇ ਕੇਂਦਰ ਦੀਆਂ ਆਰਥਿਕ ਨੀਤੀਆਂ ਨੂੰ ਲੋਕ ਵਿਰੋਧੀ ਦੱਸਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ। ਇਹ ਪ੍ਰਦਰਸ਼ਨ ਆਪਣੇ ਵੱਖਰੇ ਅੰਦਾਜ਼ ਕਾਰਨ ਪੂਰੇ ਸ਼ਹਿਰ ਵਿੱਚ ਚਰਚਾ ਦਾ ਵਿਸ਼ਾ ਬਣਿਆ ਰਿਹਾ। ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੇ ਪ੍ਰਤੀਕਾਤਮਕ ਤੌਰ ‘ਤੇ ਆਪਣੇ ਗਲਿਆਂ ਵਿੱਚ ਖਾਲੀ ਗੈਸ ਸਿਲੰਡਰ ਲਟਕਾ ਕੇ ਕੇਂਦਰ ਸਰਕਾਰ ਪ੍ਰਤੀ ਆਪਣਾ ਗੁੱਸਾ ਜ਼ਾਹਰ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਧਾ ਕੇ ਛੋਟੇ ਕਾਰੋਬਾਰੀਆਂ, ਢਾਬਾ ਸੰਚਾਲਕਾਂ ਅਤੇ ਹਲਵਾਈਆਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਧ ਰਹੀ ਮਹਿੰਗਾਈ ਕਾਰਨ ਅੱਜ ਆਮ ਆਦਮੀ ਦੀ ਥਾਲੀ ਵਿੱਚੋਂ ਰੋਟੀ ਦੂਰ ਹੁੰਦੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ
Share This Article
Leave a Comment