ਬਿਜਲੀ ਦਰਾਂ ਵਿੱਚ ਕੀਤੀ ਤਬਦੀਲੀ ਲੋਕਾਂ ਦੀਆਂ ਅੱਖਾਂ ਵਿੱਚ ਧੂੜ ਝੋਂਕਣ ਸਮਾਨ : ਹਰਪਾਲ ਚੀਮਾ

TeamGlobalPunjab
3 Min Read

 

ਬਾਦਲਾਂ ਵੱਲੋਂ ਕੀਤੇ ਗਏ ਗ਼ਲਤ ਬਿਜਲੀ ਸਮਝੌਤਿਆਂ ਨੂੰ ਰੱਦ ਨਾ ਕਰਕੇ ਕੈਪਟਨ ਦੀ ਬਾਦਲ ਪਰਿਵਾਰ ਨਾਲ ਮਿਲੀਭੁਗਤ ਹੋਈ ਜੱਗ ਜ਼ਾਹਿਰ :ਹਰਪਾਲ ਚੀਮਾ

ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈਣ ਕੈਪਟਨ : ਚੀਮਾ

 

- Advertisement -

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ‘ਚ ਮਾਮੂਲੀ ਜਿਹੀ ਕਟੌਤੀ ਕਰਨ ਬਾਰੇ ਕਿਹਾ ਕਿ ਇਹ ਸਭ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤੀ ਤਬਦੀਲੀ ਲੋਕਾਂ ਦੀਆਂ ਅੱਖਾਂ ਵਿੱਚ ਧੂੜ ਝੋਕਣ ਸਾਮਾਨ ਹੈ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦੇ ਅਨੁਸਾਰ ਬਾਦਲ ਸਰਕਾਰ ਸਮੇਂ ਹੋਏ ਬਿਜਲੀ ਸਮੌਤਿਆਂ ਸਬੰਧੀ ਵਾਈਟ ਪੇਪਰ ਤੁਰੰਤ ਜਾਰੀ ਕਰਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਦੇਸ ਭਰ ‘ਚੋਂ ਮਿਲ ਰਹੀ ਮਹਿੰਗੀ ਬਿਜਲੀ ਦੀ ਸਚਾਈ ਦਾ ਪਤਾ ਲੱਗ ਸਕੇ।

ਸ਼ੁੱਕਰਵਾਰ ਨੂੰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਜਲੀ ਦਰਾਂ ਵਿੱਚ ਪ੍ਰਤੀ ਯੂਨਿਟ 50 ਪੈਸੇ ਤੋਂ ਲੈ ਕੇ ਇੱਕ ਰੁਪਏ ਤੱਕ ਦੀ ਕਟੌਤੀ ਕੀਤੀ ਗਈ, ਜੋ ਬਹੁਤ ਹੀ ਨਿਗੂਣੀ ਹੈ। ਕੈਪਟਨ ਸਰਕਾਰ ਨੇ ਚੋਣਾਂ ਨੂੰ ਸਾਹਮਣੇ ਰੱਖਦਿਆਂ ਕੇਵਲ ਗੋਂਗਲੂਆਂ ਤੋਂ ਮਿੱਟੀ ਝਾੜਣ ਦਾ ਹੀ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਿਜਲੀ ਖ਼ਪਤਕਾਰ ਪੂਰੇ ਦੇਸ਼ ਵਿੱਚੋਂ ਸਭ ਤੋਂ ਜਿਆਦਾ ਕੀਮਤ ਅਦਾ ਕਰ ਰਹੇ ਹਨ, ਜਦੋਂ ਕਿ ਪੰਜਾਬ ਵਿੱਚ ਬਿਜਲੀ ਦਾ ਉਤਪਾਦਨ ਵੱਡੇ ਪੱਧਰ ਤੇ ਹੋ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਜਦੋਂ ਪੰਜਾਬ ਵਿੱਚ ਪਾਣੀ ਨਾਲ ਬਿਜਲੀ ਪੈਦਾ ਕੀਤੀ ਜਾ ਸਕਦੀ ਸੀ ਤਾਂ ਪਿਛਲੀ ਬਾਦਲ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨਾਲ ਮਿਲ ਕੇ ਇੱਥੇ ਕੋਲੇ ਦੇ ਪ੍ਰੋਜੈਕਟ ਲੋਕਾਂ ਦੀ ਆਰਥਿਕ ਲੁੱਟ ਲਈ ਸਥਾਪਤ ਕੀਤੇ ਸਨ। ਉਨ੍ਹਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਬਾਦਲ ਸਰਕਾਰ ਵੱਲੋਂ ਲਾਏ ਗਏ ਬਿਜਲੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਇਨ੍ਹਾਂ ਸਮਝੌਤਿਆਂ ਬਾਰੇ ਵਾਈਟ ਪੇਪਰ ਜਾਰੀ ਕੀਤਾ ਜਾਵੇਗਾ। ਸਾਢੇ ਚਾਰ ਸਾਲ ਹੋ ਗਏ ਕੈਪਟਨ ਨੂੰ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਿਆਂ, ਪਰ ਕੈਪਟਨ ਨੇ ਬਿਜਲੀ ਸਮੌਤਿਆਂ ਬਾਰੇ ਕੋਈ ਵਾਈਟ ਪੇਪਰ ਜਾਰੀ ਨਹੀਂ ਕੀਤਾ।

ਚੀਮਾ ਨੇ ਕਿਹਾ ਕਿ ਬਾਦਲਾਂ ਵੱਲੋਂ ਕੀਤੇ ਗਏ ਗ਼ਲਤ ਬਿਜਲੀ ਸਮਝੌਤਿਆਂ ਨੂੰ ਰੱਦ ਨਾ ਕਰਕੇ ਕੈਪਟਨ ਅਮਰਿੰਦਰ ਸਿੰਘ ਦੀ ਬਾਦਲ ਪਰਿਵਾਰ ਨਾਲ ਮਿਲੀਭੁਗਤ ਜੱਗ ਜ਼ਾਹਿਰ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਗ਼ਲਤ ਬਿਜਲੀ ਸਮਝੌਤੇ ਰੱਦ ਨਹੀਂ ਹੋ ਜਾਂਦੇ ਪੰਜਾਬ ਦੇ ਖ਼ਜ਼ਾਨੇ ਉੱਤੇ ਕਿਸੇ ਨਾ ਕਿਸੇ ਰੂਪ ਵਿੱਚ ਭਾਰ ਪੈਣਾ ਜਾਰੀ ਰਹੇਗਾ ।

- Advertisement -

ਵਿਰੋਧੀ ਧਿਰ ਦੇ ਆਗੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈਂਣ ਲਈ ਸਲਾਹ ਦਿੰਦਿਆਂ ਕਿਹਾ ਹੈ ਕਿ ਪੰਜਾਬ ‘ਚ ਵਰਗ ਵੰਡ ਦੀ ਥਾਂ ਸਾਰੇ ਵਰਗਾਂ ਦੇ ਲੋਕਾਂ ਨੂੰ ਸਸਤੀ ਬਿਜਲੀ ਦੀਆਂ ਸੁਵਿਧਾਵਾਂ ਦਿੱਤੀਆਂ ਜਾਣ।

Share this Article
Leave a comment