ਸਾਬਕਾ ਡੀ.ਸੀ.ਪੀ ਬਲਕਾਰ ਸਿੰਘ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

TeamGlobalPunjab
2 Min Read

ਜਲੰਧਰ : ਪੰਜਾਬ ਪੁਲੀਸ ਦੇ ਸਾਬਕਾ ਡੀ.ਸੀ.ਪੀ ਬਲਕਾਰ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ। ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਬਲਕਾਰ ਸਿੰਘ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ।

ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ, ਭਾਂਵੇ ਮੁਲਾਜਮ ਵਰਗ ਹੋਵੇ ਜਾਂ ਖਿਡਾਰੀ ਵਰਗ ਹੋਵੇੇ। ਉਨ੍ਹਾਂ ਸਾਬਕਾ ਪੁਲੀਸ ਅਧਿਕਾਰੀ ਬਲਕਾਰ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਬਲਕਾਰ ਸਿੰਘ ਨੇ ਪੰਜਾਬ ਪੁਲੀਸ ਵਿਭਾਗ ਵਿੱਚ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ ਅਤੇ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਡਿਊਟੀ ਕਰਕੇ ਪੰਜਾਬਵਾਸੀਆਂ ਦੀ ਸੇਵਾ ਕੀਤੀ ਹੈ। ਬਲਕਾਰ ਸਿੰਘ ਆਪਣੀਆਂ ਸਾਨਦਾਰ ਸੇਵਾਵਾਂ ਦੇ ਬਦਲੇ ਦੇਸ ਦੇ ਰਾਸਟਰਪਤੀ ਕੋਲੋਂ ਰਾਸਟਰੀ ਸਨਮਾਨ ਪ੍ਰਾਪਤ ਕੀਤਾ ਹੈ। ਚੱਢਾ ਨੇ ਕਿਹਾ ਕਿ ਸਾਬਕਾ ਪੁਲੀਸ ਅਧਿਕਾਰੀ ਬਲਕਾਰ ਸਿੰਘ ਹੁਣ ਰਾਜਨੀਤੀ ਦੇ ਮੈਦਾਨ ‘ਚ ਵੀ ਸਾਨਦਾਰ ਸੇਵਾ ਨਿਭਾਉਣਗੇ।ਇਸ ਸਮੇਂ ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦੇ ਦੋ ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ, ਕਿਉਂਕਿ ਇਨ੍ਹਾਂ ਵਿਦਿਆਰਥੀਆਂ ਦੀ ਜਿਹੜੀ ਫੀਸ ਕਾਂਗਰਸ ਸਰਕਾਰ ਨੇ ਕਾਲਜਾਂ ਨੂੰ ਦੇਣੀ ਸੀ ਉਹ ਨਹੀਂ ਦਿੱਤੀ ਅਤੇ ਹੁਣ ਇਹ ਵਿਦਿਆਰਥੀਆਂ ਆਪਣੇ ਪੇਪਰ ਨਹੀਂ ਦੇ ਪਾਉਣਗੇ।

ਸਾਬਕਾ ਡੀ.ਸੀ.ਪੀ ਬਲਕਾਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ ‘ਤੇ ਉਹ ਖੁਸੀ ਅਤੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਵਿੱਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ। ਦਿੱਲੀ ਦੀ ਸਰਕਾਰ ਨੇ ਗਰੀਬ ਪਰਿਵਾਰਾਂ, ਆਟੋ ਤੇ ਟੈਕਸੀ ਡਰਾਇਵਰਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਸਾਨਦਾਰ ਕੰਮ ਕੀਤੇ ਹਨ। ਬਲਕਾਰ ਸਿੰਘ ਨੇ ਹਰ ਤਰ੍ਹਾਂ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਸੂਬਾ ਭਰ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।

Share this Article
Leave a comment