ਚੰਡੀਗੜ੍ਹ : ਪੰਜਾਬ ‘ਚ ਕੋੋਰੋਨਾ ਵਾਇਰਸ ਹੋਰ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ। ਜਾਨਲੇਵਾ ਕੋਰੋਨਾ ਵਾਇਰਸ ਦੀ ਲਪੇਟ ‘ਚ ਹੁਣ ਕਈ ਸਿਆਸੀ ਆਗੂ ਵੀ ਆਉਣੇ ਸ਼ੁਰੂ ਹੋ ਗਏ ਹਨ। ਇਸ ‘ਚ ਹੀ ਹੁਣ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰੀ ਸਿਹਤ ਵਿਭਾਗ ਦੀ ਟੀਮ ਵਲੋਂ ਮੰਗਲਵਾਰ ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਸੈਂਪਲ ਜਾਂਚ ਲਈ ਭੇਜਿਆ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜ਼ਿਕਰਯੋਗ ਹੈ ਇਸ ਤੋਂ ਪਹਿਲਾਂ ਉਨ੍ਹਾਂ ਦੇ ਸਾਥੀ ਆਪ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ।
ਜਿਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਅੱਜ ਉਨ੍ਹਾਂ ਦੀ ਪਤਨੀ, ਬੱਚਿਆਂ ਅਤੇ ਸੁਰੱਖਿਆ ਕਰਮਚਾਰੀਆਂ ਦੇ ਸੈਂਪਲ ਲੈ ਜਾਂਚ ਲਈ ਭੇਜੇ ਜਾਣਗੇ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਪਿਛਲੇ ਕੁਝ ਦਿਨਾਂ ਦੌਰਾਨ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਸੰਪਰਕ ‘ਚ ਆਏ ਵਿਅਕਤੀਆਂ ਨੂੰ ਆਪਣੀ ਕੋਵਿਡ-19 ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
ਇਥੇ ਦੱਸ ਦਈਏ ਕਿ ਹੁਣ ਤੱਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਈ ਵਿਧਾਇਕ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ। ਬੀਤੇ ਦਿਨੀਂ ਨਕੋਦਰ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਵਿਧਾਇਕ ਗੁਰਪ੍ਰਤਾਪ ਵਡਾਲਾ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਸੀ।