ਸਾਈਕਲਾਂ ‘ਤੇ ਸਵਾਰ ਹੋ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਪਹੁੰਚੇ ਵਿਧਾਨ ਸਭਾ

TeamGlobalPunjab
1 Min Read

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਜਿਸ ਨੂੰ ਦੇਖਦੇ ਵਿਰੋਧੀ ਪਾਰਟੀਆਂ ਵੱਲੋਂ ਕੈਪਟਨ ਸਰਕਾਰ ਨੂੰ ਘੇਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸਾਈਕਲ ਮਾਰਚ ਕੱਢਿਆ ਗਿਆ। ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਚੰਡੀਗਡ਼੍ਹ ਚ ਐਮਐਲਏ ਹੋਸਟਲ ਤੋਂ ਲੈ ਕੇ ਵਿਧਾਨ ਸਭਾ ਤੱਕ ਸਾਈਕਲ ‘ਤੇ ਕੂਚ ਕੀਤਾ ਗਿਆ।

ਸਾਈਕਲ ਮਾਰਚ ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਦੇਖਦੇ ਹੋਏ ਕੱਢਿਆ ਗਿਆ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਸੂਬੇ ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਤੇ ਲਗਾਏ ਹੋਏ ਵੈਟ ਨੂੰ ਘਟਾਏ। ਇਸ ਦੌਰਾਨ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੀ ਜਨਤਾ ਦੇ ਨਾਲ ਧੋਖਾ ਕਰ ਰਹੀ ਹੈ। ਪਿਛਲੇ ਚਾਰ ਸਾਲਾਂ ਵਿਚ ਕੈਪਟਨ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਕੁਝ ਵੀ ਨਹੀਂ ਦਿੱਤਾ ਹਰ ਵਾਰ ਅਨਾਊਸਮੈਂਟ ਹੀ ਕੀਤੀ ਜਾਂਦੀ ਹੈ ਪਰ ਜਨਤਾ ਦੇ ਹੱਥ ਕੁਝ ਨਹੀਂ ਪਹੁੰਚਦਾ। ਇਸ ਵਾਰ ਵੀ ਵਿਧਾਨ ਸਭਾ ਚੋਂ ਅਨਾਊਂਸਮੈਂਟ ਹੀ ਕੀਤੀ ਜਾਵੇਗੀ।

Share this Article
Leave a comment