ਚੰਡੀਗੜ੍ਹ : ਵਿਧਾਨ ਸਭਾ ਅੰਦਰ ਬਜਟ ਇਜਲਾਸ ਦੌਰਾਨ ਆਪਸੀ ਗਹਿਮਾ ਗਹਿਮੀ ਲਗਾਤਾਰ ਵਧਦੀ ਜਾ ਰਹੀ ਹੈ। ਵਿਰੋਧੀ ਪਾਰਟੀਆਂ ਵਲੋੰ ਸਦਨ ਅੰਦਰ ਦੱਬ ਕੇ ਹੰਗਾਮਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਆਮ ਪਾਰਟੀ ਦੇ ਵਰਕਰਾਂ ਵੱਲੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ ਹੇਠ ਰਾਜਪਾਲ ਦੇ ਭਾਸ਼ਣ ਦੀਆਂ ਕਾਪੀਆਂ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਆਮ ਆਦਮੀ ਪਾਰਟੀ ਦੇ ਬਾਕੀ ਵਿਧਾਇਕ ਵੀ ਨਾਲ ਮੌਜੂਦ ਰਹੇ। ਇਸ ਮੌਕੇ ਹਰਪਾਲ ਚੀਮਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਗਵਰਨਰ ਵੱਲੋਂ ਅੱਜ ਚੌਥੀ ਵਾਰ ਫੇਰ ਝੂਠ ਬੋਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਗਏ । ਉਧਰ ਅਕਾਲੀ ਦਲ ਵਲੋਂ ਵੀ ਵਿਧਾਨ ਸਭਾ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।