ਪਟਿਆਲਾ: ਪੰਜਾਬ ਆਮ ਆਦਮੀ ਪਾਰਟੀ ਜ਼ਿਮਨ ਚੋਣਾਂ ਵਿੱਚ ਕਾਰਗੁਜ਼ਾਰੀ ਤੋਂ ਕਾਫੀ ਬਾਗੋਬਾਗ ਦਿਖਾਈ ਦੇ ਰਹੀ ਹੈ। ਚਾਰ ਵਿਚੋਂ ਤਿੰਨ ਸੀਟਾਂ ਉਤੇ ਆਮ ਆਦਮੀ ਪਾਰਟੀ ਨੇ ਕਬਜ਼ਾ ਜਮਾ ਲਿਆ ਹੈ। ਅੱਜ ਜ਼ਿਮਨੀ ਚੋਣਾਂ ਵਿੱਚ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਆਪਣੀ ਜਿੱਤ ਦਾ ਜਸ਼ਨ ਮਨਾਉਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ, ਪੰਜਾਬ ਦੇ ਨਵੇਂ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਰਕਿੰਗ ਪ੍ਰੈਜ਼ੀਡੈਂਟ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਟਿਆਲਾ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ ।
ਪਟਿਆਲਾ ਸਥਿਤ ਸ੍ਰੀ ਕਾਲੀ ਦੇਵੀ ਮੰਦਿਰ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸੂਬਾ ਸਕੱਤਰ ਸਕੱਤਰ ਰਣਜੋਧ ਸਿੰਘ ਹਡਾਨਾ, ਸੂਬਾ ਸੰਯੁਕਤ ਸਕੱਤਰ ਅਮਰੀਕ ਸਿੰਘ ਬੰਗੜ ਸਮੇਤ ਹੋਰ ਐਮ.ਐਲ.ਏ ਵੀ ਮੌਜੂਦ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।