ਚੰਡੀਗੜ੍ਹ : ਆਮ ਆਦਮੀ ਪਾਰਟੀ ਵਿਧਾਇਕ ਐਚ ਐਸ ਫੂਲਕਾ ਦਾ ਅਸਤੀਫਾ ਵਿਧਾਨ ਸਭਾ ਸਪੀਕਰ ਵੱਲੋਂ ਮਨਜੂਰ ਕਰ ਲਿਆ ਹੈ। ਦੱਸ ਦਈਏ ਕਿ ਐਚਐਸ ਫੂਲਕਾ ਹਲਕਾ ਦਾਖਾ ਤੋਂ ਵਿਧਾਇਕ ਸਨ ਅਤੇ ਉਨ੍ਹਾਂ ਨੇ 18 ਅਕਤੂਬਰ 2018 ਨੂੰ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ ਸੀ ਪਰ ਉਨ੍ਹਾਂ ਦਾ ਅਸਤੀਫਾ ਮਨਜੂਰ ਨਹੀਂ ਸੀ ਹੋਇਆ। ਬੀਤੇ ਦਿਨੀਂ ਫੂਲਕਾ ਵੱਲੋਂ ਅਸਤੀਫਾ ਮਨਜੂਰ ਨਾ ਹੋਣ ਦੀ ਸੂਰਤ ਵਿੱਚ ਸੁਪਰੀਮ ਕੋਰਟ ‘ਚ ਅਪੀਲ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਹੁਣ ਇਹ ਅਸਤੀਫਾ ਮਨਜੂਰ ਕਰ ਲਿਆ ਗਿਆ ਹੈ।ਇਸ ਤਰ੍ਹਾਂ ਆਮ ਆਦਮੀ ਪਾਰਟੀ ਦਾ ਇੱਕ ਹੋਰ ਵਿਧਾਇਕ ਘਟ ਗਿਆ ਹੈ।