ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖਬਰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਨਾਲ ਜੁੜੀ ਹੋਈ ਆ ਰਹੀ ਹੈ। ਇਨ੍ਹਾਂ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਸੀ.ਵਾਈ.ਐੱਸ.ਐੱਸ. ਨੇ ਜਿੱਤ ਪ੍ਰਾਪਤ ਕੀਤੀ ਹੈ। ਸੀ.ਵੀ.ਐੱਸ.ਐੱਸ ਨੂੰ 2344 ਵੋਟਾਂ ਮਿਲੀਆਂ ਹਨ। ਜੇਕਰ ਗੱਲ ਦੂਜੀਆਂ ਪਾਰਟੀਆਂ ਦੀ ਕਰ ਲਈ ਜਾਵੇ ਤਾਂ ਏ.ਬੀ.ਵੀ.ਪੀ. ਨੂੰ 1704, ਐੱਨ.ਐੱਸ.ਯੂ.ਆਈ. ਨੂੰ 1187 ਵੋਟਾਂ ਹਾਸਲ ਹੋਈਆਂ ਹਨ। ਇਸੇ ਤਰ੍ਹਾਂ ਜੇਕਰ ਦੂਜੀਆਂ ਪਾਰਟੀਆਂ ਦੀ ਗੱਲ ਕਰ ਲਈ ਜਾਵੇ ਤਾਂ ਸੋਈ ਨੂੰ 1107 ਐੱਸ.ਐੱਫ.ਐੱਸ ਨੂੰ 712 ਅਤੇ ਜਦੋਂ ਕਿ ਸੱਥ ਜਥੇਬੰਦੀ ਨੂੰ ਸਿਰਫ 356 ਵੋਟਾਂ ਹਾਸਲ ਹੋਈਆਂ ਹਨ।
ਉੱਧਰ ਦੂਜੇ ਪਾਸੇ ਇਸ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀ ਜਥੇਬੰਦੀ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਹੁਰਾਂ ਦੀ ਸੋਚ ਦੀ ਜਿੱਤ ਹੋਈ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਨੌਜਵਾਨ ਚਾਹੁਣ ਤਾਂ ਮੁਲਕ ਦੀ ਤਕਦੀਰ ਬਦਲ ਸਕਦੇ ਹਨ ਅੱਜ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇਹ ਸਾਬਿਤ ਕਰ ਦਿੱਤਾ ਹੈ । ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ CYSS ਦੀ ਸ਼ਾਨਦਾਰ ਜਿੱਤ ਨੇ ਭਗਤ ਸਿੰਘ ਦੀ ਸੋਚ ਨੂੰ ਹੋਰ ਮਜ਼ਬੂਤ ਕੀਤਾ ਹੈ