ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ 2022 ਪੰਜਾਬ ਵਿਧਾਨ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਉਮੀਦਵਾਰਾਂ ਦੀ ਸੂਚੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਅਤੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵਲੋਂ ਜਾਰੀ ਕੀਤੀ ਗਈ ਹੈ।
ਇਸ ਦੇ ਨਾਲ ਹੀ ਹੁਣ ‘ਆਮ ਆਦਮੀ ਪਾਰਟੀ’ ਵੱਲੋਂ 104 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।