ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ‘ਆਪ’ ਨੇ ਕੀਤਾ ਗਠਜੋੜ

Rajneet Kaur
2 Min Read

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਵਿਚ 18 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਮਚੀ ਹੋਈ ਹੈ। ਸੋਮਵਾਰ ਨੂੰ ਨਿਗਮ ‘ਚ ਕਾਂਗਰਸ ਅਤੇ ‘ਆਪ’ ਦਾ ਗਠਜੋੜ ਹੋ ਗਿਆ ਹੈ। ਸਾਬਕਾ ਮੰਤਰੀ ਤੇ ਚੰਡੀਗੜ੍ਹ ਦੇ ਸਾਬਕਾ ਐਮਪੀ ਤੇ ਸੀਨੀਅਰ ਕਾਂਗਰਸੀ ਲੀਡਰ ਪਵਨ ਬਾਂਸਲ ਨੇ  ਕਿਹਾ ਕਿ ਚੰਡੀਗੜ੍ਹ ‘ਚ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਗਠਜੋੜ ਹੋ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੇਅਰ ਦਾ ਅਹੁਦਾ ਆਮ ਆਦਮੀ ਪਾਰਟੀ ਕੋਲ ਹੀ ਰਹੇਗਾ ਤੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਕਾਂਗਰਸ ਕੋਲ ਹੋਣਗੇ।

ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਿਗਮ ਚੋਣਾਂ ਆ ਗਈਆਂ ਹਨ। ਅਸੀਂ ਸਾਰਿਆਂ ਨੇ ਇਸ ‘ਤੇ ਚਰਚਾ ਕੀਤੀ। ਵਿਚਾਰ-ਵਟਾਂਦਰੇ ਤੋਂ ਬਾਅਦ ਫੈਸਲਾ ਕੀਤਾ ਗਿਆ ਹੈ ਕਿ ‘ਆਪ’ ਮੇਅਰ ਦੇ ਅਹੁਦੇ ਲਈ ਅਤੇ ਕਾਂਗਰਸ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਲੜੇਗੀ। ਨਤੀਜਾ ਇਹ ਹੋਵੇਗਾ ਕਿ ਇੰਡੀਆ ਬਲਾਕ ਤੋਂ ਸਾਡਾ ਉਮੀਦਵਾਰ ਚੰਗੇ ਬਹੁਮਤ ਨਾਲ ਕਾਮਯਾਬ ਹੋਵੇਗਾ।

ਮੇਅਰ ਦੀ ਚੋਣ ਦੀ ਕਾਰਵਾਈ ਸੈਕਟਰ-17 ਸਥਿਤ ਨਗਰ ਨਿਗਮ ਦਫ਼ਤਰ ‘ਚ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਸਭ ਤੋਂ ਪਹਿਲਾਂ ਮੇਅਰ ਅਤੇ ਫਿਰ ਸੀਨੀਅਰ ਡਿਪਟੀ ਮੇਅਰ ਤੇ ਫਿਰ ਡਿਪਟੀ ਮੇਅਰ ਦੇ ਅਹੁਦੇ ਲਈ ਵੋਟਿੰਗ ਹੋਵੇਗੀ। ਵੋਟਿੰਗ ਬੈਲਟ ਪੇਪਰ ਰਾਹੀਂ ਹੋਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment