‘ਆਪ’ ਤੇ ਕਾਂਗਰਸ ਨੇ ਕਰਵਾਈਆਂ ਬੇਅਦਬੀਆਂ, ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਕੇਜਰੀਵਾਲ: ਅਕਾਲੀ ਦਲ

TeamGlobalPunjab
2 Min Read

ਸਰਦੂਲਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਵਾਰ ਮੁੜ ਤੋਂ ਬੇਅਦਬੀ ਦਾ ਮੁੱਦਾ ਭੱਖ ਚੁੱਕਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬੇਅਦਬੀ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਘਿਰਾਓ ਕੀਤਾ ਗਿਆ। ਅਕਾਲੀ ਦਲ ਦੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ‘ਤੇ ਬੇਅਦਬੀ ਕਰਵਾਉਣ ਦੇ ਇਲਜ਼ਾਮ ਲਗਾਏ ਹਨ।

ਬਲਵਿੰਦਰ ਸਿੰਘ ਭੂੰਦੜ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਅਤੇ ਆਪਣੇ ਪੁੱਤਰ ਦਿਲਰਾਜ ਸਿੰਘ ਭੂੰਦੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਜਿਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੇ ਵੱਡੇ ਇਲਜ਼ਾਮ ਲਗਾਏ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਹੋਈਆਂ ਬੇਅਦਬੀਆਂ ਦੀ ਜਿੰਮੇਦਾਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਹੈ, ਕਿਉਂਕਿ ਕੇਜਰੀਵਾਲ ਪੰਜਾਬ ਵਿੱਚ ਬੇਅਦਬੀਆਂ ਕਰਵਾ ਕੇ ਸੂਬੇ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਬਲਵਿੰਦਰ ਸਿੰਘ ਭੂੰਦੜ ਨੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਤੋਂ ਇਲਾਵਾ ਫਿਰ ਦੂਸਰੇ ਰਾਜਾਂ ਵਿੱਚ ਕਿਉਂ ਨਹੀਂ ਬੇਅਦਬੀ ਦੀ ਘਟਨਾ ਵਾਪਰੀ ?

ਬੀਤੇ ਦਿਨੀਂ ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਦਿੱਤੇ ਬਿਆਨ ‘ਤੇ ਤੰਜ ਕੱਸਦੇ ਹੋਏ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਾਂਗਰਸ ਨੇ ਜੋ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੇ ਨਾਲ ਕੀਤਾ ਹੈ ਉਹ ਰਾਜਨੀਤੀ ਤੋਂ ਅਸਤੀਫ਼ਾ ਦੇ ਸਕਦੇ ਹਨ ਅਤੇ ਉਨ੍ਹਾਂ ਕੋਲ ਹੋਰ ਕੋਈ ਰਸਤਾ ਨਹੀਂ ਬਚਿਆ। ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ, ਮੈਂ ਰਾਜਨੀਤੀ ਸਿਰਫ਼ ਅਸੂਲਾਂ ਦੀ ਕੀਤੀ ਹੈ ਨਾਂ ਕਿ ਝੂਠੇ ਪਰਚੇ ਦਰਜ ਕਰਵਾਏ ਹਨ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਆਪਣੀ ਸਿਆਸਤ ਦੌਰਾਨ ਕਿਸੇ ਵੀ ਵਿਅਕਤੀ ‘ਤੇ ਕੋਈ ਪਰਚਾ ਦਰਜ ਕਰਵਾਇਆ ਹੈ ਜਾਂ ਕਿਸੇ ਨੂੰ ਮਾੜਾ ਬੋਲਿਆ ਹੈ ਤਾਂ ਉਹ ਸਿਆਸਤ ਤੋਂ ਅਸਤੀਫ਼ਾ ਦੇ ਦੇਣਗੇ।

Share this Article
Leave a comment