Punjab News :ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਵਿਚਾਲੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ ਵੱਖ-ਵੱਖ ਨਗਰ ਕੌਂਸਲ ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਦੇ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਕ ਤਿੰਨਾਂ ਇਲਾਕਿਆਂ ਦੇ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰ ਮੈਦਾਨ ਵਿੱਚ ਉਤਾਰੇ ਗਏ ਹਨ।
ਇਹ ਵੀ ਪੜ੍ਹੌ : SGPC ਚੋਣਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ, 20 ਨਵੰਬਰ ਨੂੰ ਦਿੱਲੀ ‘ਚ ਹੋਵੇਗਾ ਰੋਸ ਪ੍ਰਦਰਸ਼ਨ
ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਉਮੀਦਵਾਰਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਜਿੱਤ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਪਾਰਟੀ ਦੇ ਸੂਬਾ ਸੰਗਠਨ ਦਾ ਕਹਿਣਾ ਹੈ ਕਿ ਇਹ ਉਮੀਦਵਾਰ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ ਅਤੇ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਨੂੰ ਜਿੱਤ ਦਿਵਾਉਣ ਲਈ ਕੰਮ ਕਰਨਗੇ। ਫਿਲਹਾਲ 30 ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਨਾਲ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਵਿੱਚ ਚੋਣ ਸਰਗਰਮੀਆਂ ਹੋਰ ਤੇਜ਼ ਹੋਣ ਦੀ ਉਮੀਦ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਦੇ ਇਹ ਉਮੀਦਵਾਰ ਕਿਹੋ ਜਿਹਾ ਪ੍ਰਦਰਸ਼ਨ ਕਰਦੇ ਹਨ।

