‘ਆਪ’ ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰ ਦਾ ਕੀਤਾ ਐਲਾਨ

Global Team
2 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੂੰ ਪੰਜਾਬ ਤੋਂ ਰਾਜ ਸਭਾ ਸੀਟ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਪ ਦੇ ਰਾਸ਼ਟਰੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਇਸ ਸਬੰਧ ਵਿੱਚ ਇੱਕ ਅਧਿਕਾਰਿਤ ਪੱਤਰ ਜਾਰੀ ਕੀਤਾ ਹੈ। ਉਨ੍ਹਾਂ ਨੂੰ ਪੰਜਾਬ ਦੇ ਸਭ ਤੋਂ ਅਮੀਰ ਉਦਯੋਗਪਤੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਨ੍ਹਾਂ ਦੀ ਕੰਪਨੀ ਦਾ ਸਾਲਾਨਾ ਕਾਰੋਬਾਰ ਲਗਭਗ ₹5,000 ਕਰੋੜ ਹੈ। ਗੁਪਤਾ ਦੀ ਰਾਜ ਸਭਾ ਨਾਮਜ਼ਦਗੀ ਬਾਰੇ ਅਟਕਲਾਂ ਸ਼ਨੀਵਾਰ ਤੋਂ ਸ਼ੁਰੂ ਹੋ ਗਈਆਂ ਸਨ। ਉਨ੍ਹਾਂ ਨੇ ਹਾਲ ਹੀ ਵਿੱਚ ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਅਤੇ ਕਾਲੀ ਮਾਤਾ ਮੰਦਿਰ, ਪਟਿਆਲਾ ਦੀ ਸਲਾਹਕਾਰ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ‘ਆਪ’ ਸਰਕਾਰ ਨੇ ਸਵੀਕਾਰ ਕਰ ਲਿਆ ਸੀ।

ਦੱਸ ਦਈਏ ਕਿ ਸੰਜੀਵ ਅਰੋੜਾ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਰਾਜ ਸਭਾ ਦੀ ਸੀਟ ਖ਼ਾਲੀ ਪਈ ਸੀ।ਬੀਤੇ ਦਿਨੀਂ ਰਜਿੰਦਰ ਗੁਪਤਾ ਵਲੋਂ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਅਤੇ ਸ਼੍ਰੀ ਕਾਲੀ ਮਾਤਾ ਮੰਦਰ ਪਟਿਆਲਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਜਿਸ ਨੂੰ ਮਨਜ਼ੂਰ ਵੀ ਕਰ ਲਿਆ ਗਿਆ।ਜ਼ਿਕਰਯੋਗ ਹੈ ਕਿ ਸੂਬੇ ਦੀਆਂ 117 ਵਿੱਚੋਂ 93 ਵਿਧਾਇਕ ਆਮ ਆਦਮੀ ਪਾਰਟੀ ਦੇ ਹਨ। ਇਹ ਚੋਣ 24 ਅਕਤੂਬਰ ਨੂੰ ਹੋਣੀ ਹੈ ਜਿਸ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਨਿਸ਼ਚਿਤ ਹੈ। ਸ਼ੁਰੂ ਵਿੱਚ ਚਰਚਾ ਸੀ ਕਿ ਅਰਵਿੰਦ ਕੇਜਰੀਵਾਲ ਖੁਦ ਰਾਜ ਸਭਾ ਚੋਣ ਲੜਨਗੇ। ਇਸ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਨਾਮ ਸਾਹਮਣੇ ਆਇਆ। ਹਾਲਾਂਕਿ, ਜਦੋਂ ਵਿਰੋਧੀ ਪਾਰਟੀਆਂ ਨੇ ਦਿੱਲੀ ਵਾਸੀਆਂ ਦੇ ਪੰਜਾਬ ਰਾਜ ਸਭਾ ਸੀਟ ਤੋਂ ਚੋਣ ਲੜਨ ਦਾ ਮੁੱਦਾ ਉਠਾਇਆ ਤਾਂ ਟ੍ਰਾਈਡੈਂਟ ਦੇ ਮਾਲਕ ਰਾਜਿੰਦਰ ਗੁਪਤਾ ਦਾ ਨਾਮ ਸੁਰਖੀਆਂ ਵਿੱਚ ਆਇਆ ਅਤੇ ਆਪ ਨੇ ਉਨ੍ਹਾਂ ਦੇ ਨਾਮ ‘ਤੇ ਮੋਹਰ ਲਾ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment