ਚੰਡੀਗੜ੍ਹ: ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਲਈ 5 ਉਮੀਦਵਾਰਾਂ ‘ਤੇ ਮੋਹਰ ਲਗਾਈ ਗਈ ਹੈ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਫਾਊਂਡਰ ਅਸ਼ੋਕ ਮਿੱਤਲ, ਕ੍ਰਿਕਟਰ ਹਰਭਜਨ ਸਿੰਘ ਸਮੇਤ ਰਾਘਵ ਚੱਢਾ, ਸੰਦੀਪ ਪਾਠਕ ਅਤੇ ਸੰਜੀਵ ਅਰੋੜਾ ਰਾਜ ਸਭਾ ਜਾਣਗੇ।
ਦੱਸਣਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਮਾਰਚ ਨੂੰ ਹੋਵੇਗੀ ਤੇ 24 ਮਾਰਚ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ। 31 ਮਾਰਚ ਨੂੰ ਸਵੇਰੇ 9 ਵਜੇ ਤੋਂ ਸਵੇਰੇ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਸ ਤੋਂ ਬਾਅਦ ਸ਼ਾਮ 5 ਵਜੇ ਚੋਣ ਨਤੀਜੇ ਐਲਾਨੇ ਜਾਣਗੇ।