ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਅਨੁਸੂਚਿਤ ਜਾਤੀ (ਐਸ.ਸੀ) ਵਿੰਗ ਦੇ 3 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ‘ਆਪ’ ਹੈੱਡਕੁਆਟਰ ਵੱਲੋਂ ਜਾਰੀ ਪ੍ਰੈੱਸ ਨੋਟ ਰਾਹੀਂ ਐਸ.ਸੀ ਵਿੰਗ ਦੇ ਸਕੱਤਰ (ਜਨਰਲ) ਅਤੇ ਕੋਰ ਕਮੇਟੀ ਮੈਂਬਰ ਬਲਜਿੰਦਰ ਸਿੰਘ ਚੌਂਦਾ ਨੇ ਦੱਸਿਆ ਕਿ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਸਹਿ ਪ੍ਰਧਾਨ ਕੁਲਵੰਤ ਸਿੰਘ ਪੰਡੋਰੀ (ਵਿਧਾਇਕ) ਨਾਲ ਸਲਾਹ-ਮਸ਼ਵਰੇ ਉਪਰੰਤ ਅਸ਼ੋਕ ਕੁਮਾਰ ਸਿਰਸਵਾਲ ਨੂੰ ਪ੍ਰਧਾਨ ਐਸ.ਸੀ ਵਿੰਗ ਜ਼ਿਲ੍ਹਾ ਪਟਿਆਲਾ (ਦੇਹਾਤੀ), ਸੂਬੇਦਾਰ ਕੁਲਵੰਤ ਸਿੰਘ ਨੂੰ ਪ੍ਰਧਾਨ ਐਸ.ਸੀ ਵਿੰਗ ਜ਼ਿਲ੍ਹਾ ਗੁਰਦਾਸਪੁਰ ਅਤੇ ਸੰਤੋਸ਼ ਕੁਮਾਰ ਗੋਗੀ ਫਗਵਾੜਾ ਨੂੰ ਪ੍ਰਧਾਨ ਐਸ.ਸੀ ਵਿੰਗ ਜ਼ਿਲ੍ਹਾ ਕਪੂਰਥਲਾ ਨਿਯੁਕਤ ਕੀਤਾ ਗਿਆ।