ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸ ਮਾਮਲੇ ਵਿੱਚ ਹੁਣ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਕਿ ਅਰਵਿੰਦ ਕੇਜਰੀਵਾਲ ਡਾਈਟ ਚਾਰਟ ਦੀ ਪਾਲਣਾ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਡਾਕਟਰਾਂ ਨੇ ਜਿਸ ਡਾਈਟ ਚਾਰਟ ਦੀ ਸਲਾਹ ਦਿੱਤੀ ਸੀ ਉਹ ਉਸ ਦੀ ਪਾਲਣਾ ਨਹੀਂ ਕਰ ਰਹੇ ਹਨ। ਉਨ੍ਹਾਂ ਕੇਜਰੀਵਾਲ ‘ਤੇ ਦੋਸ਼ ਲਗਾਇਆ ਕਿ ਉਹ ਜਾਣਬੁੱਝ ਕੇ ਘੱਟ ਕੈਲੋਰੀ ਵਾਲੀ ਖਾਣਾ ਖਾ ਰਹੇ ਹਨ, ਜਿਸ ਕਾਰਨ ਕੇਜਰੀਵਾਲ ਦਾ ਭਾਰ ਘੱਟ ਹੋ ਰਿਹਾ ਹੈ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਈ ਲੀਡਰ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾ ਰਹੇ ਹਨ। ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਆਤਿਸ਼ੀ ਨੇ ਕਿਹਾ ਸੀ ਕਿ ਕੇਜਰੀਵਾਲ ਦੀ ਲਗਾਤਾਰ ਸਿਹਤ ਵਿਗੜਨ ਕਾਰਨ ਉਹ ਕੋਮਾ ਵਿੱਚ ਜਾ ਸਕਦੇ ਹਨ। ਇਸ ਦੇ ਨਾਲ ਹੀ ਆਤਿਸ਼ੀ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨੂੰ ਜੇਕਰ ਦੌਰਾ ਪੈਂਦਾ ਹੈ ਜਾਂ ਦਿਮਾਗ ਖਰਾਬ ਹੁੰਦਾ ਹੈ ਤਾਂ ਇਸ ਦਾ ਜਿੰਮੇਵਾਰ ਕੌਣ ਹੋਵੇਗਾ। ਉਨ੍ਹਾਂ ਕਿਹਾ ਕਿ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਭਾਰ ਘੱਟ ਕੇ 70 ਤੋਂ 61.5 ਕਿਲੋ ਤੱਕ ਪਹੁੰਚ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।