ਕੈਪਟਨ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਦਾ ‘ਆਪ’ ਨੇ ਕੀਤਾ ਬਾਈਕਾਟ

TeamGlobalPunjab
2 Min Read

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਦਾ ਆਮ ਆਦਮੀ ਪਾਰਟੀ ਨੇ ਬਾਈਕਾਟ ਕਰ ਦਿੱਤਾ ਹੈ। ਸਰਬ ਪਾਰਟੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਭਗਵੰਤ ਮਾਨ ਵੱਲੋਂ ਕੀਤੀ ਗਈ ਸੀ।

ਭਗਵੰਤ ਮਾਨ ਸਣੇ ‘ਆਪ’ ਦੇ ਲੀਡਰਾਂ ਨੇ ਬੈਠਕ ‘ਚੋਂ ਬਾਹਰ ਆਉਂਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਜਾ ਕੇ ਕੇਂਦਰ ਸਰਕਾਰ ਨਾਲ ਕਿਉਂ ਨਹੀਂ ਮੁਲਾਕਾਤ ਕਰਦੇ। ਜੇਕਰ ਕੈਪਟਨ ਅਮਰਿੰਦਰ ਸਿੰਘ ਖੁੱਦ ਨੂੰ ਕਿਸਾਨਾਂ ਦੇ ਹਿਤਾਇਸ਼ੀ ਦੱਸਦੇ ਹਨ ਤਾਂ ਦਿੱਲੀ ਆਉਣ। ਦਿੱਲੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਨਾਲ ਖੜੇਗੀ ਪਰ ਕੈਪਟਨ ਅਮਰਿੰਦਰ ਸਿੰਘ ਅਜਿਹਾ ਨਹੀਂ ਕਰਨਗੇ। ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਪਹਿਲਾਂ ਵੀ ਕਿਹਾ ਸੀ ਕਿ ਅਸੀਂ ਸਰਬ ਪਾਰਟੀ ਦਾ ਇੱਕ ਵਫ਼ਦ ਦਿੱਲੀ ਜਾ ਕੇ ਪ੍ਰਧਾਨ ਮੰਤਰ ਮੋਦੀ ਨਾਲ ਗੱਲਬਾਤ ਕਰੇਗਾ ਪਰ ਹਾਲੇ ਤੱਕ ਕੈਪਟਨ ਨੇ ਪੀਐਮ ਨੂੰ ਮਿਲਣ ਸਬੰਧੀ ਕੋਈ ਚਰਚਾ ਨਹੀਂ ਕੀਤੀ।

ਇਸ ਦੌਰਾਨ ਭਗਵੰਤ ਮਾਨ ਨੇ ਰਾਜਧਾਨੀ ਦੀਆਂ ਸਰਹੱਦਾਂ ‘ਤੇ ਦਿੱਲੀ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਸਖ਼ਤੀਆਂ ਦੀ ਨਿਖੇਧੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਢਾਹ ਲਾਉਣ ਦੇ ਲਈ ਦਿੱਲੀ ਪੁਲਿਸ ਅਜਿਹੀਆਂ ਚਾਲਾਂ ਚੱਲ ਰਹੀ ਹੈ। ਪਰ ਕੇਂਦਰ ਸਰਕਾਰ ਨੂੰ ਇਹ ਨਹੀਂ ਪਤਾ ਕਿ ਅੰਦੋਲਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਸਰਬ ਪਾਰਟੀ ਮੀਟਿੰਗ ਸੱਦੀ ਸੀ। ਜਿਸ ਵਿੱਚ ਸਾਰੀਆਂ ਪਾਰਟੀਆਂ ਦੇ ਲੀਡਰ ਪਹੁੰਚੇ ਸਨ। ਇਸ ਮੀਟਿੰਗ ਵਿੱਚ ਕਿਸਾਨਾਂ ‘ਤੇ ਹੋ ਰਹੇ ਤਸ਼ੱਦਦ ਅਤੇ ਲਾਪਤਾ ਨੌਜਵਾਨਾਂ ਦੀ ਭਾਲ ਸਬੰਧੀ ਗੱਲਬਾਤ ਕੀਤੀ ਗਈ।

Share this Article
Leave a comment