ਤੇਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ‘ਆਪ’ ਵੱਲੋਂ ਸੂਬੇ ਭਰ ‘ਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

TeamGlobalPunjab
3 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਵੱਧਦੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਸੋਮਵਾਰ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ ਕੀਤੇ ਗਏ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਦਿਨੋਂ ਦਿਨ ਵਧਦੀਆਂ ਤੇਲ ਦੀਆਂ ਕੀਮਤਾਂ ਵਿਰੁੱਧ ਅੱਜ ਸੂਬੇ ਪੱਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਨ੍ਹਾਂ ਪ੍ਰਦਰਸ਼ਨਾਂ ਦੀ ਅਗਵਾਈ ਜ਼ਿਲ੍ਹਾ ਇੰਚਾਰਜਾਂ ਵੱਲੋਂ ਕੀਤੀ ਗਈ, ਪ੍ਰਰਦਸ਼ਨਾਂ ‘ਚ ਜ਼ਿਲ੍ਹਾ ਆਗੂਆਂ ਅਤੇ ਵਲੰਟੀਅਰਾਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ। ਤੇਲ ਦੀਆਂ ਕੀਮਤਾਂ ਵੱਧਣ ਨਾਲ ਹਰ ਆਦਮੀ ਦੀ ਰੋਜ਼ਮਰਾਂ ਦੀ ਜ਼ਿੰਦਗੀ ਉੱਤੇ ਪ੍ਰਭਾਵ ਪੈ ਰਿਹਾ ਹੈ।

‘ਆਪ’ ਨੇ ਕਿਹਾ ਕਿ ਪੰਜਾਬ ਅਜਿਹਾ ਇਕ ਸੂਬਾ ਹੈ ਜਿੱਥੇ ਉਤਰ ਭਾਰਤ ਦੇ ਸੂਬਿਆਂ ਵਿੱਚੋਂ ਸਭ ਤੋਂ ਜ਼ਿਆਦਾ ਤੇਲ ਦੀਆਂ ਕੀਮਤਾਂ ਹਨ। ਉਤਰ ਭਾਰਤ ਦੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪੈਟਰੋਲ 4.1 ਰੁਪਏ ਮਹਿੰਗਾ ਅਤੇ ਡੀਜ਼ਲ ਦੀ ਕੀਮਤ 3.1 ਸਭ ਤੋਂ ਜ਼ਿਆਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਬੈਠੇ ਹਨ, ਪਰ ਲੋਕਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਹੈ। ਕੈਪਟਨ ਸਾਹਿਬ ਸੂਬੇ ਦੀ ਸੰਪਤੀ ਤਾਂ ਮਾਫੀਆ ਨੂੰ ਲੁਟਾਕੇ ਆਪਣੀ ਅਤੇ ਆਪਣੇ ਚਹੇਤਿਆਂ ਦੀਆਂ ਤਿਜੌਰੀਆਂ ਭਰ ਰਹੇ ਹਨ, ਪ੍ਰੰਤੂ ਸਰਕਾਰੀ ਖਜ਼ਾਨਾ ਭਰਨ ਲਈ ਲੋਕਾਂ ਤੋਂ ਤੇਲ ਉੱਤੇ ਵਾਧੂ ਟੈਕਸ ਲੈ ਰਹੇ ਹਨ, ਜਿਸ ਨਾਲ ਤੇਲ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਰਿਹਾ ਹੈ। ਦਿਨੋਂ ਦਿਨ ਵਧਦੀਆਂ ਤੇਲ ਦੀਆਂ ਕੀਮਤਾਂ ਨਾਲ ਪਹਿਲਾਂ ਤੋਂ ਹੀ ਆਰਥਿਕ ਬੋਝ ਹੇਠ ਦੱਬੇ ਪੰਜਾਬ ਦੇ ਕਿਸਾਨਾਂ ਉੱਤੇ ਹੋਰ ਆਰਥਿਕ ਮਾਰ ਪਵੇਗੀ।

‘ਆਪ’ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਉਤੇ ਦੋਵੇਂ ਪਾਸੇ ਤੋਂ ਮਾਰ ਪੈ ਰਹੀ ਹੈ। ਇਕ ਪਾਸੇ ਤਾਂ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਕੀਤੇ ਜਾ ਰਹੇ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਤਰ੍ਹਾਂ ਤਰ੍ਹਾਂ ਦੇ ਜ਼ੁਲਮ ਕਰ ਰਹੀ ਹੈ। ਦੂਜੇ ਪਾਸੇ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਬਜਾਏ ਤੇਲ ਉਤੇ ਲਗਾਏ ਜਾ ਰਹੇ ਵਾਧੂ ਟੈਕਸ ਨਾਲ ਲੋਕਾਂ ਦਾ ਕਚਮੂਰ ਕੱਢ ਰਹੇ ਹਨ। ਵਧਦੀਆਂ ਤੇਲ ਦੀਆਂ ਕੀਮਤਾਂ ਨਾਲ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਵੇਗਾ ਜੋ ਕਿ ਗਰੀਬ ਲੋਕਾਂ ਲਈ ਹੋਰ ਮਾਰ ਪਵੇਗੀ। ਪੰਜਾਬ ਦੇ ਮੁੱਖ ਮੰਤਰੀ ਲੋਕਾਂ ਦੀ ਬਾਂਹ ਫੜਨ ਦੀ ਬਜਾਏ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਬੈਠੇ ਹਨ।

- Advertisement -

ਜ਼ਿਲ੍ਹਾ ਪੱਧਰੀ ਹੋਏ ਪ੍ਰਦਰਸ਼ਨਾਂ ਵਿੱਚ ਜ਼ਿਲ੍ਹਾ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਹੀ ਲੋਕਾਂ ਦੇ ਮਸਲਿਆਂ ਨੂੰ ਹਰ ਪੱਧਰ ਉਤੇ ਚੁੱਕਦੀ ਆ ਰਹੀ ਹੈ, ਲੋਕਾਂ ਮਸਲਿਆਂ ਲਈ ਸੰਘਰਸ਼ ਜਾਰੀ ਰਹੇਗੀ। 2022 ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਆਉਣ ਉੱਤੇ ਲੋਕਾਂ ਦੀਆਂ ਹਰ ਸਮੱਸਿਆਵਾਂ ਨੂੰ ਪਹਿਲਾ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ। ਪੰਜਾਬ ਵਿੱਚ ਦਿੱਲੀ ਦੇ ਮਾਡਲ ਨੂੰ ਲਾਗੂ ਕਰਦੇ ਹੋਏ ਮਹਿੰਗਾਈ ਦੀ ਮਾਰ ਤੋਂ ਰਾਹਤ ਦਿੱਤੀ ਜਾਵੇਗੀ ਅਤੇ ਮਾਫੀਆ ਰਾਜ ਉੱਤੇ ਨੱਥ ਪਾਈ ਜਾਵੇਗੀ।

Share this Article
Leave a comment