ਵਿਧਾਨ ਸਭਾ ਹਲਕਾ ਖਰੜ ਤੋਂ ‘ਆਪ’ ਦੀ ਉਮੀਦਵਾਰ ਅਨਮੋਲ ਗਗਨ ਮਾਨ ਜੇਤੂ

TeamGlobalPunjab
1 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਅਨਮੋਲ ਗਗਨ ਮਾਨ ਨੇ ਮੁਹਾਲੀ ਜ਼ਿਲ੍ਹੇ ਦੀ ਖਰੜ ਵਿਧਾਨ ਸਭਾ ਸੀਟ ਤੋਂ ਜਿੱਤ ਹਾਸਲ ਕੀਤੀ ਹੈ। ਅਨਮੋਲ ਗਗਨ ਮਾਨ ਨੂੰ 78067 ਵੋਟਾਂ ਪਈਆਂ । ਉੱਥੇ ਹੀ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਗਿੱਲ ਨੂੰ 40349 ਵੋਟਾਂ ਪਈਆਂ।ਅਨਮੋਲ ਗਗਨ ਮਾਨ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਵੱਡੇ ਫਰਕ ਨਾਲ ਹਰਾ ਕੇ ਵਿਧਾਨ ਸਭਾ ਵਿੱਚ ਪਹੁੰਚੇ ਹਨ।

ਮੁਹਾਲੀ ਜ਼ਿਲ੍ਹੇ ਦੀ ਖਰੜ ਸੀਟ ਅਜਿਹੀ ਸੀ ਜਿੱਥੇ ਸਭ ਤੋਂ ਵੱਧ 17 ਉਮੀਦਵਾਰ ਆਪਣੀ ਕਿਸਮਤ ਅਜ਼ਮਾਉਣ ਲਈ ਮੈਦਾਨ ਵਿੱਚ ਸਨ। ਹਾਲਾਂਕਿ ਲੋਕਾਂ ਨੇ ਅਨਮੋਲ ਗਗਨ ਮਾਨ ‘ਤੇ ਭਰੋਸਾ ਜਤਾਇਆ ਅਤੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ।

Share This Article
Leave a Comment